ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3,000 ਵੀਜ਼ੇ ਜਾਰੀ ਕੀਤੇ ਹਨ।
ਪਾਕਿਸਤਾਨ ਅੰਦਰ ਗੁਰੂ ਨਾਨਕ ਸਾਹਿਬ ਜਿ ਦੇ ਪ੍ਰਕਾਸ਼ ਪੁਰਬ ਨਮਿਤ ਪ੍ਰੋਗਰਾਮ ਇਸ ਮਹੀਨੇ ਦੀ 17 ਤੋਂ 26 ਤਰੀਕ ਤੱਕ ਮਨਾਏ ਜਾ ਰਹੇ ਹਨ ।
ਪਾਕਿਸਤਾਨ ਵਿੱਚ ਆਪਣੇ ਠਹਿਰਾਅ ਦੌਰਾਨ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਅਤੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣਗੇ।