ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਜੀ ਵੱਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਹੋਰਾਂ ਦੇ ਵਿਸ਼ੇਸ਼ ਯਤਨਾਂ ਸਦਕਾ ਸ੍ਰੀ ਭਾਰਤ ਭੂਸ਼ਨ ਆਸ਼ੂ ਜੀ ਹਮੇਸ਼ਾ ਅਕਾਡਮੀ ਨੂੰ ਸਹਿਯੋਗ ਦਿੰਦੇ ਰਹੇ ਹਨ ਅਤੇ ਉਮੀਦ ਕਰਦੇ ਹਾਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣਗੇ।
ਸ੍ਰੀ ਭਾਰਤ ਭੂਸ਼ਨ ਆਸ਼ੂ ਦਾ ਧੰਨਵਾਦ ਕਰਨ ਵਾਲਿਆਂ ਵਿਚ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।