ਲੁਧਿਆਣਾ – ਸਿੱਖ ਪੰਥ ਦੀ ਮਹਿਨਾਜ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪ੍ਰਮੁੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਸਮੇਤ ਲੁਧਿਆਣਾ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰੀਆਂ। ਗੁਰਮਤਿ ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਸ.ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ.ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੀ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿੱਚ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੀ ਅਜ਼ੀਮ ਸ਼ਖਸੀਅਤ ਜੱਥੇਦਾਰ ਅਵਤਾਰ ਸਿੰਘ ਮੱਕੜ ਇੱਕ ਸੱਚੇ ਸਿੱਖ ਸੇਵਕ ਸਨ। ਜਿਨ੍ਹਾਂ ਨੇ ਕੇਵਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਸੁੰਦਰ ਇਮਾਰਤ ਦਾ ਨਿਰਮਾਣ ਕਰਵਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਹੀ ਨਹੀਂ ਪਾਇਆ ਬਲਕਿ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਤੋ ਬਾਅਦ ਲਗਾਤਾਰ ਗਿਆਰਾਂ ਸਾਲ ਇੱਕ ਕੁਸ਼ਲ ਪ੍ਰੰਬਧਕ ਦੇ ਰੂਪ ਵੱਜੋਂ ਵਿਚਰ ਕੇ ਪਂਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਰਨ ਦਾ ਸੁਭਾਗ ਵੀ ਪ੍ਰਾਪਤ ਕੀਤਾ।।ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਅਕਾਲ ਪੁਰਖ ਦੇ ਹੁਕਮ ਅਨੁਸਾਰ ਜੱਥੇ.ਅਵਤਾਰ ਸਿੰਘ ਮੱਕੜ ਸਾਨੂੰ ਸਾਰਿਆਂ ਸਰੀਰਕ ਤੌਰ ਤੇ ਵਿਛੋੜਾ ਦੇ ਗਏ ਹਨ।ਪਰ ਉਨ੍ਹਾਂ ਦੀਆਂ ਮਿੱਠੀਆਂ ਤੇ ਨਿੱਘੀਆਂ ਯਾਦਾਂ ਹਮੇਸ਼ਾ ਸਾਡੇ ਅੰਗ ਸੰਗ ਵੱਸਦੀਆਂ ਰਹਿਣਗੀਆਂ,ਖਾਸ ਕਰਕੇ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੇ ਹੋਣਹਾਰ ਸਪੁੱਤਰ ਸ.ਇੰਦਰਜੀਤ ਸਿੰਘ ਮੱਕੜ ਵੱਲੋ ਕੀਤੇ ਜਾ ਰਹੇ ਧਾਰਮਿਕ ਕਾਰਜ ਅਤੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਤੋ ਪਹਿਲਾਂ ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਯਾਦ ਨੂੰ ਸਮਰਪਿਤ ਦੂਸਰੇ ਸਲਾਨਾ ਗੁਰਮਤਿ ਸਮਾਗਮ ਅੰਦਰ ਜਿੱਥੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਪ੍ਰਮੁੱਖ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ ,ਭਾਈ ਕਰਨੈਲ ਸਿੰਘ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ ਉੱਥੇ ਬੀਬੀ ਜਸਪ੍ਰੀਤ ਕੌਰ ਮੱਕੜ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਵੀ ਉਚੇਚੇ ਤੌਰ ਤੇ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ, ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾ ਵਾਚਕ ਗਿਆਨੀ ਬਲਦੇਵ ਸਿੰਘ ਪਾਉਟਾ ਸਾਹਿਬ ਵਾਲਿਆਂ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਗੁਰਮਤਿ ਸਮਾਗਮ ਅੰਦਰ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਸੀਨੀਅਰ ਅਕਾਲੀ ਆਗੂ ਜੱਥੇਦਾਰ ਹੀਰਾ ਸਿੰਘ ਗਾਬੜੀਆ ,ਬਾਬਾ ਅਜੀਤ ਸਿੰਘ,ਰਣਜੀਤ ਸਿੰਘ ਢਿੱਲੋਂ,ਸ਼੍ਰੀ ਹਰੀਸ਼ ਢਾਂਡਾ,ਸ.ਪ੍ਰਿਤਪਾਲ ਸਿੰਘ ਮੈਬਰ ਧਰਮ ਪ੍ਰਚਾਰ ਕਮੇਟੀ(ਸ਼੍ਰੋਮਣੀ ਕਮੇਟੀ)ਸ.ਗੁਰਮੀਤ ਸਿੰਘ ਪ੍ਰਧਾਨ ਗੁ.ਸ਼੍ਰੀ ਕਲਗੀਧਰ ਸਿੰਘ ਸਭਾ, ਸ.ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ, ਜਸਵਿੰਦਰ ਸਿੰਘ ਭੋਲਾ ਸਾਬਕਾ ਕੌਸਲਰ, ਸੁਰਿੰਦਰ ਸਿੰਘ ਚੌਹਾਨ ,ਹਰਪਾਲ ਸਿੰਘ ਕੋਹਲੀ, ਹਰਪ੍ਰੀਤ ਸਿੰਘ ਮੱਕੜ, ਨੂਰਜੋਤ ਸਿੰਘ ਮੱਕੜ,ਹਰਪਾਲ ਸਿੰਘ ਖਾਲਸਾ ਫਰਨੀਚਰ,ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ ,ਸੁਖਵਿੰਦਰ ਸਿੰਘ ਹੈਪੀ ਕੋਚਰ, ਗੁਰਿੰਦਰਪਾਲ ਸਿੰਘ ਪੱਪੂ, ਤਜਿੰਦਰ ਸਿੰਘ ਡੰਗ , ਕੁਲਦੀਪ ਸਿੰਘ ਖਾਲਸਾ, ਦਲੀਪ ਸਿੰਘ ਖੁਰਾਣਾ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਬੱਬੂ ਸਿੰਘ,ਜਸਪਾਲ ਸਿੰਘ ਕੋਹਲੀ ਪ੍ਰਧਾਨ ਏ ਬਲਾਕ, ਸਰਪੰਚ ਗੁਰਚਰਨ ਸਿੰਘ ਖੁਰਾਣਾ,ਸ.ਤਜਿੰਦਰਪਾਲ ਸਿੰਘ , ਭਾਈ ਅਰਵਿੰਦਰ ਸਿੰਘ ਨੂਰ,ਮਨਿੰਦਰ ਸਿੰਘ ਆਹੂਜਾ,,ਗੁਰਚਰਨ ਸਿੰਘ ਟੱਕਰ,ਜਸਵਿੰਦਰ ਸਿੰਘ ਪਟਨਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ, ਬਲਜੀਤ ਸਿੰਘ ਬਾਵਾ, ਰਜਿੰਦਰ ਸਿੰਘ ਡੰਗ ,ਅਵਤਾਰ ਸਿੰਘ ਬੀ.ਕੇ, ਹਰਬੰਸ ਸਿੰਘ ਰਾਜਾ,ਤਜਿੰਦਰ ਸਿੰਘ ਪਿੰਕੀ, ਪਰਮਜੀਤ ਸਿੰਘ ਸੇਠੀ,ਦਵਿੰਦਰ ਮੋਹਨ ਸਿੰਘ, ਇੰਦਰਬੀਰ ਸਿੰਘ ਬੱਤਰਾ, ਅਵਤਾਰ ਸਿੰਘ ਮਿੱਡਾ ਸੁਰਿੰਦਰਪਾਲ ਸਿੰਘ ਭੁਟਿਆਨੀ, , ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਮਾਗਮ ਦੀ ਸਮਾਪਤੀ ਉਪਰੰਤ ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁ.ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਗੁਰਮਤਿ ਸਮਾਗਮ ਵਿੱਚ ਪੁੱਜੀਆਂ ਸਮੂਹ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ।