ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਭ ਤੋਂ ਪਹਿਲਾਂ ਸਾਡੇ ਲਈ ਗੁਰਬਾਣੀ ਸ਼ੁੱਧ ਉਚਾਰਨ ਲਈ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣਾ ਜ਼ਰੂਰੀ ਹੈ। ਜਿਸ ਕਾਰਨ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਥਵਾ ਗੁਰਬਾਣੀ ਸਿੱਖ ਧਰਮ ਦੀ ਆਤਮਾ ਹੈ । ਇਸ ਲਈ ਗੁਰਬਾਣੀ ਨੂੰ “ਧੁਰ ਕੀ ਬਾਣੀ” “ਖਸਮ ਕੀ ਬਾਣੀ” ਆਖਿਆ ਜਾਂਦਾ ਹੈ।
ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਗੁਰਬਾਣੀ ਸ਼ੁੱਧ ਉਚਾਰਨ ਮੁਕਾਬਲਿਆਂ ਵਿਚ ਛੋਟੀ ਉਮਰ ਤੋਂ ਲੈ ਕੇ ਵੱਡੇ ਕੁੱਲ ਦੋ ਸੌ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਅਸੀਂ ਗੁਰਬਾਣੀ ਸ਼ੁੱਧ ਉਚਾਰਨ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਕੀਤਾ ਗਿਆ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਹੈੱਡ ਗ੍ਰੰਥੀ ਸਾਹਿਬਾਨ ਭਾਈ ਲਖਵੀਰ ਸਿੰਘ ਵੱਲੋਂ ਆਪਣੇ ਸਹਿਯੋਗੀ ਸੇਵਾਦਾਰਾਂ ਰਵੀ ਸਿੰਘ, ਮਨਪ੍ਰੀਤ ਸਿੰਘ, ਲਖਵੰਤ ਸਿੰਘ, ਕੁਲਪ੍ਰੀਤ ਸਿੰਘ, ਬਲਤੇਜ ਸਿੰਘ, ਬਗੀਚਾ ਸਿੰਘ ਗੁਰਮੀਤ ਸਿੰਘ,ਵਿਪਨਪ੍ਰੀਤ ਸਿੰਘ੍ ਰਣਜੀਤ ਸਿੰਘ, ਏਕਨੂਰ ਕੌਰ, ਨਵਨੀਤ ਕੌਰ ਤੇ ਪ੍ਰਭਦੀਪ ਕੌਰ ਨੇ ਸੇਵਾ ਨਿਭਾਈ ਹੈ।
ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਬੱਚਿਆਂ ਤੇ ਮਾਣ ਹੈ ਜਿਹੜੇ ਪਰਦੇਸ ਵਿਚ ਰਹਿੰਦਿਆਂ ਵੀ ਸਿੱਖੀ ਸਰੂਪ ਅਤੇ ਗੁਰਬਾਣੀ ਨਾਲ ਜੁੜੇ ਹੋਏ ਹਨ। ਅਸੀਂ ਆਉਣ ਵਾਲੇ ਸਮੇਂ ਵਿੱਚ ਵੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਾਂਗੇ।