ਦਿੱਲੀ-: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਹਰਗੋਬਿੰਦ ਇਨਕਲੇਵ ਸਥਿਤ ਬੰਦ ਪਏ ਅਦਾਰੇ ‘ਚ ਲੰਬੇ ਸਮੇਂ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦਿੱਲੀ ਗੁਰੁਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਤੋਂ ਇੰਨਕਾਰ ਨਹੀ ਕੀਤਾ ਜਾ ਸਕਦਾ ਹੈ। ਇਸ ਸਬੰਧ ‘ਚ ਬੀਤੇ 01 ਜਨਵਰੀ 2022 ਨੂੰ ਸੱਦੀ ਕਾਰਜਕਾਰੀ ਬੋਰਡ ਦੀ ਮੀਟਿੰਗ ‘ਚ ਇਸ ਅਦਾਰੇ ‘ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਕਰੋੜ੍ਹਾਂ ਰੁਪਏ ਨਾਲ ਬਣੇ ਜਿਮ, ਸ਼ੂਟਿੰਗ ਰੇਂਜ ‘ਤੇ ਕੰਮਪਊਟਰ ਸੈਂਟਰ ਦੇ ਘੋਟਾਲੇ ਦਾ ਪਰਦਾਫਾਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ਸਬੰਧ ‘ਚ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਪਿਛਲੇ ਇਕ ਸਾਲ ਤੋਂ ਵੱਧ ਸਮੇਂ ‘ਤੋੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧਿਆਂ ਨੂੰ ਦਿੱਲੀ ਗੁਰੂਦੁਆਰਾ ਕਮੇਟੀ ਦੇ ਇਕ ਮੈਂਬਰ ਜਸਮੈਨ ਸਿੰਘ ਨੋਨੀ ਵਲੋਂ ਅੰਜਾਮ ਦਿੱਤਾ ਜਾ ਰਿਹਾ ਸੀ। ਹਾਲਾਂਕਿ ਸ. ਨੋਨੀ ਨੂੰ 6 ਸਾਲਾਂ ਲਈ ਪਾਰਟੀ ‘ਚੋ ਕੱਢ ਕੇ ‘ਤੇ ਇਸ ਘੋਟਾਲੇ ਦੀ ਪੜ੍ਹਤਾਲ ਲਈ ਇਕ ਕਮੇਟੀ ਦਾ ਗਠਨ ਕਰਕੇ ਬਾਦਲ ਦਲ ਨੇ ਆਪਣਾ ਪੱਲਾਂ ਝਾੜ੍ਹਨ ਦੀ ਕੋਸ਼ਿਸ਼ ਜਰੂਰ ਕੀਤੀ ਹੈ। ਸ. ਇੰਦਰ ਮੋਹਨ ਸਿੰਘ ਨੇ ਕਮੇਟੀ ਦੇ ਜਨਰਲ ਸਕੱਤਰ ਨੂੰ ਸਵਾਲ ਕੀਤਾ ਹੈ ਕਿ ਕਮੇਟੀ ਦੇ ਬੰਦ ਪਏ ਅਦਾਰੇ ‘ਚ ਉਨ੍ਹਾਂ ਦੀ ਨੱਕ ਹੇਠ ਚੱਲ ਰਹੇ ਗੈਰ-ਕਾਨੂੰਨੀ ਕੰਮਾਂ ਦੀ ਉਨ੍ਹਾਂ ਨੂੰ ਖਬਰ ਕਿਉਂ ਨਹੀ ਸੀ ‘ਤੇ ਕੀ ਇਸ ‘ਚ ਕੇਵਲ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹੀ ਜੁੰਮੇਵਾਰ ਹਨ ?
ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੂੰ ਬਰਾਬਰ ਦਾ ਜੁੰਮੇਵਾਰ ਕਰਾਰ ਦਿੰਦਿਆ ਕਿਹਾ ਕਿ ਉਹ ਆਪਣੇ ਲੱਚਰ ਪ੍ਰਬੰਧ ਨੂੰ ਸਵੀਕਾਰ ਕਰਦਿਆਂ ਕੀ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਜੁੱਰਹਤ ਰਖਦੇ ਹਨ ? ਉਨ੍ਹਾਂ ਪ੍ਰਬੰਧਕਾਂ ਨੂੰ ਪੁਛਿਆ ਕਿ ਆਰਥਿਕ ਸੰਕਟ ‘ਚ ਬੁਰੀ ਤਰਾਂ ਨਾਲ ਲਿਪਤ ਦਿੱਲੀ ਗੁਰਦੁਆਰਾ ਕਮੇਟੀ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੋਣ ਕਰੇਗਾ ? ਉਨ੍ਹਾਂ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ-ਭਤੀਜਾਵਾਦ ਨੂੰ ਦਰਕਿਨਾਰ ਕਰਦਿਆਂ ਗੁਰੁ ਦੀ ਗੋਲਕ ਦੀ ਦੁਰਵਰਤੋਂ ਰੋਕਣ ਲਈ ਹਰ ਸੰਭਵ ਉਪਰਾਲਾ ਕਰਨ।