ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ਜੀ ਦੇ ਦਿਹਾਂਤ ਉੱਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ ਵਿਦਿਅਕ ਕੇਂਦਰ ਵਿੱਚ ਅਤੇ ਗੁਰਮਤਿ ਦੇ ਪ੍ਰਚਾਰ ਪਸਾਰ ਲਈ ਕੀਤੀਆ ਗਈਆ ਸੇਵਾਵਾ ਨੂੰ ਸਦੀਆ ਤੱਕ ਯਾਦ ਰੱਖਿਆ ਜਾਵੇਗਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ:ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਨੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆ ਦੀ ਅਗਵਾਈ ਵਿੱਚ ਪ੍ਰਿੰਸੀਪਲ ਤੇਜਾ ਸਿੰਘ ਜੀ ਨਾਲ ਰੱਲ ਕੇ ਵਿਦਿਅਕ ਖੇਤਰ ਵਿੱਚ ਇੱਕ ਮਾਣਮੱਤੀ ਲਹਿਰ ਖੜ੍ਹੀ ਕਰ ਦਿੱਤੀ ਹੈ। ਅੱਜ ਪੂਰੇ ਭਾਰਤ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਵਿੱਚ 125 ਅਕਾਲ ਅਕੈਡਮੀਆ ਅਤੇ 02 ਅਕਾਲ ਯੂਨੀਵਰਸਿਟੀਆਂ, ਨਰਸਿੰਗ ਕਾਲਜ ਅੰਤਰ ਰਾਸ਼ਟਰੀ ਪੱਧਰ ਦਾ ਸਕੂਲ ਅਤੇ ਬਹੁਤ ਸਾਰੀਆ ਡਿਸਪੈਸਰੀਆ ਸਥਾਪਿਤ ਕੀਤੀਆ ਹਨ, ਜਿਹਨਾ ਵਿੱਚ 70,000 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ ਅਤੇ ਇਹ ਸਾਰੇ ਅਦਾਰੇ ਪੂਰੀ ਸਫਲਤਾ ਨਾਲ ਚੱਲ ਰਹੇ ਹਨ। ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਦੀਆ ਵਿਦਿਅਕ ਖੇਤਰ ਅਤੇ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੇ ਖੇਤਰ ਵਿੱਚ ਕੀਤੀਆ ਗਈਆ ਮਹਾਨ ਸੇਵਾਵਾ ਨੂੰ ਸਿੱਖ ਇਤਿਹਾਸ ਦੇ ਅੰਦਰ ਹਮੇਸ਼ਾ ਹੀ ਸਨਮਾਨ ਨਾਲ ਯਾਦ ਰੱਖਿਆ ਜਾਵੇਗਾ। ਸ੍ਰ:ਪੰਜੌਲੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਦਾ ਸਦੀਵੀ ਵਿਛੋੜਾ ਖਾਲਸਾ ਪੰਥ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹਨਾਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਮੂਹ ਮੈਂਬਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਗੁਰਮਤਿ ਦੇ ਪ੍ਰਚਾਰ ਪਸਾਰ ਅਤੇ ਵਿਦਿਆ ਦੇ ਖੇਤਰ ਵਿੱਚ ਜਿਹੜਾ ਬੂਟਾ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆ ਨੇ ਲਾਇਆ ਸੀ ਅਤੇ ਜਿਸਨੂੰ ਸੰਤ ਬਾਬਾ ਪ੍ਰਿੰਸੀਪਲ ਤੇਜਾ ਸਿੰਘ ਜੀ ਅਤੇ ਸੰਤ ਬਾਬਾ ਇਕਬਾਲ ਸਿੰਘ ਜੀ ਨੇ ਆਪਣਾ ਪਸੀਨਾ ਪਾ ਕੇ ਇਸਨੂੰ ਹਰਿਆ ਭਰਿਆ ਰੱਖਿਆ ਉਸਦੀ ਹਰਿਆਵਲ ਸਦੀਵੀ ਰਹਿਣੀ ਚਾਹੀਦੀ ਹੈ। ਇਹ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ। ਸ੍ਰ:ਪੰਜੌਲੀ ਨੇ ਅਕਾਲਪੁਰਖ ਵਾਹਿਗੁਰੂ ਅੱਗੇ ਅਰਦਾਸ ਕਰਦਿਆ ਕਿਹਾ ਕਿ ਹੇ ਅਕਾਲ ਪੁਰਖ ਵਾਹਿਗੁਰੂ ਜੀਓ ਬਾਬਾ ਇਕਬਾਲ ਸਿੰਘ ਜੀ ਦੀ ਆਤਮਾ ਨੂੰ ਸ਼ਾਤੀ ਬਖਸਿਸ ਕਰਨ ਅਤੇ ਸਮੂਚੇ ਖਾਲਸਾ ਪੰਥ ਨੂੰ ਇਸ ਭਾਣੇ ਨੂੰ ਮਿੱਠਾ ਕਰਕੇ ਮੰਨਣ ਦਾ ਬੱਲ ਬਖਸਿ਼ਸ਼ ਕਰਨ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆ ਦੇ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ
This entry was posted in ਪੰਜਾਬ.