ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਾਊਥ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਗੁਰਦੁਆਰਾ ਸਾਹਿਬ ਕੇ-ਬਲਾਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ ਦੇ ਵਿਸ਼ੇਸ਼ ਯਤਨਾਂ ਸਦਕਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮਦਿਹਾੜੇ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ।
ਸ. ਗੁਰਪ੍ਰੀਤ ਸਿੰਘ ਜੱਸਾ ਵੱਲੋਂ ਸੰਗਤ ਲਈ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਵਾਸ਼ਰੂਮ ਵੀ ਬਣਵਾਏ ਗਏ ਜਿਸ ਦਾ ਅੱਜ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੇ-ਬਲਾਕ ਸੰਗਮ ਵਿਹਾਰ ਦੀ ਸਮੂਹ ਸਾਧ ਸੰਗਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਅਰਮ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮਦਿਹਾੜਾ ਮਨਾਇਆ ਗਿਆ ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਦਾ ਮਨ ਮੋਹ ਲਿਆ ਇਸ ਤੋਂ ਇਲਾਵਾ ਇਸਤਰੀ ਸਤਸੰਗ ਸਭਾ ਸੰਗਮ ਵਿਹਾਰ, ਮਾਤਾ ਗੁਜਰੀ ਤੇ ਮਾਤਾ ਗੰਗਾ ਜੀ ਸੇਵਕ ਜੱਥਾ, ਭਾਈ ਗੁਰਮੀਤ ਸਿੰਘ ਜੀ ਟੈਕਸਲਾ ਫ਼ਾਰਮ ਵੱਲੋਂ ਕੀਰਤਨ ਕੀਤਾ ਗਿਆ। ਭਾਈ ਅਮਰਿੰਦਰ ਸਿੰਘ ਜੀ ਤਾਲਬ ਦੇ ਢਾਡੀ ਜੱਥੇ ਵੱਲੋਂ ਸੰਗਤਾਂ ਨੂੰ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ। ਸ. ਜੱਸਾ ਨੇ ਦੱਸਿਆ ਕਿ ਸ. ਬਲਦੇਵ ਸਿੰਘ, ਬ. ਗੁਰਪ੍ਰੀਤ ਸਿੰਘ, ਸ. ਗੁਰਮੇਲ ਸਿੰਘ ਸਮੇਤ ਗੁਰਦੁਆਰਾ ਕੇ-ਬਲਾਕ ਦੇ ਸਾਰੇ ਅਹੁਦੇਦਾਰ ਤੇ ਸੰਗਤ ਦਾ ਸੰਪੂਰਣ ਸਹਿਯੋਗ ਉਨ੍ਹਾਂ ਨੂੰ ਮਿਲਿਆ ਜਿਸ ਦੇ ਚਲਦੇ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ।
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਹੋ ਕੇ ਸੰਗਮ ਵਿਹਾਰ ਵਿਖੇ ਵਿਸ਼ੇਸ਼ ਸਮਾਗਮ
This entry was posted in ਭਾਰਤ.