ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਕੰਪਿਊਟਰ ਸਾਇੰਸ ਅਤੇ ਆਈ ਟੀ ਵਿਭਾਗ ਵੱਲੋਂ ਰੱਖੇ ਗਏ ਇਕ ਸੈਮੀਨਾਰ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਆਸ ਪਾਸ ਬੂਟੇ ਲਾਉਦੇਂ ਹੋਏ ਉਸ ਦੇ ਪਾਲਨ ਪੋਸ਼ਣ ਦੀ ਜ਼ਿੰਮੇਵਾਰੀ ਚੁੱਕਣ ਲਈ ਕਿਹਾ ਗਿਆ। ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਅਪੀਲ ਕਰਦੇ ਹੋਏ ਆਪਣੀ ਸੈਲਫੀ ਖਿੱਚ ਕੇ ਵਿਦਿਆਰਥੀਆਂ ਨੂੰ ਕੈਂਪਸ ਦੀ ਫੇਸ ਬੁੱਕ ਤੇ ਪਾਉਣ ਲਈ ਕਿਹਾ ਗਿਆ ਤਾਂ ਕਿ ਵਿਦਿਆਰਥੀ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜ ਸਕਣ। ਇਸ ਮੁਹਿੰਮ ਦੀ ਸ਼ੁਰੂਆਤ ਗੁਲਜ਼ਾਰ ਗਰੁੱਪ ਦੇ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਵੱਲੋਂ ਬੂਟੇ ਲਗਾ ਕੇ ਕੀਤੀ ਗਈ।
ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਹੁਣ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ,ਕਾਲਜ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ । ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਆਪਣੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਨਾ ਕੀਤੇ ਤਾਂ ਬਹੁਤ ਛੇਤੀ ਹੀ ਇਸ ਦੇ ਬਹੁਤ ਭਿਆਨਕ ਨਤੀਜੇ ਭੁਗਤਣੇ ਪੈਣਗੇ । ਇਸ ਦੇ ਨਾਲ ਹੀ ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਵੀ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ । ਇਸ ਮੌਕੇ ਤੇ ਮੈਨੇਜਮੈਂਟ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੈਂਪਸ ਵਿਚ ਬੂਟੇ ਲਾਕੇ ਉਸ ਦੀ ਸੈਲਫੀ ਗਰੁੱਪ ਦੀ ਫੇਸ ਬੁੱਕ ਤੇ ਭੇਜੀ ਗਈ ।