ਬਲਾਚੌਰ, (ਉਮੇਸ਼ ਜੋਸ਼ੀ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਣੇ ਚੰਗੇ ਸਬੰਧਾਂ ਦੀ ਵਰਤੋਂ ਕਰਨ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਤਿਵਾੜੀ ਨੇ ਕਿਹਾ ਕਿ ਸੋਸ਼ਲ ਮੀਡੀਆ 0ਤੇ ਵਿਦਿਆਰਥੀਆਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਦਿਖਦੀਆਂ ਹਨ ਕਿ ਕਿਵੇਂ ਯੂਕਰੇਨ-ਪੋਲੈਂਡ ਸਰਹੱਦ 0ਤੇ ਸਾਡੇ ਨੌਜਵਾਨ ਲੜਕੇ-ਲੜਕੀਆਂ 0ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇਹ ਇੱਕ ਮੁਸ਼ਕਲ ਸਥਿਤੀ ਹੈ, ਪਰ ਪਤਾ ਲੱਗਾ ਕਿ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁਣ ਤੱਕ 20,000 ਤੋਂ 30,000 ਨੌਜਵਾਨ ਲੜਕੇ-ਲੜਕੀਆਂ ਫਸੇ ਹੋਏ ਹਨ ਅਤੇ ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੂਰਬੀ ਯੂਕਰੇਨ ਦੇ ਰੂਸੀ ਸਰਹੱਦ ਦੇ ਨਾਲ ਫਸੇ ਹੋਏ ਹਨ। ਜਨ੍ਹਿਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਬੱਚਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸ ਸਮੇਤ ਯੂਕਰੇਨ ਦੇ ਸਾਰੇ ਗੁਆਂਢੀ ਦੇਸ਼ਾਂ ਨਾਲ ਆਪਣੇ ਚੰਗੇ ਸਬੰਧਾਂ ਦੀ ਵਰਤੋਂ ਕਰਨ।ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਵਾਲੇ ਸਬੰਧਤ ਮੰਤਰੀਆਂ ਨੂੰ ਵੀ ਸਲਾਹ ਦੇਣ ਦੀ ਅਪੀਲ ਕੀਤੀ ਕਿ ਉਹ ਯੂਕਰੇਨ ਤੋਂ ਹਰ ਆਖਰੀ ਭਾਰਤੀ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਆਪਣੀਆਂ ਕੋਸ਼ਿਸ਼ਾਂ ਅਤੇ ਸਰੋਤਾਂ ਨੂੰ ਦੁੱਗਣਾ ਕਰਨ।
ਤਿਵਾੜੀ ਨੇ ਯੂਕਰੇਨ ਵਿੱਚ ਫਸੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
This entry was posted in ਪੰਜਾਬ.