ਬਲਾਚੌਰ, (ਉਮੇਸ਼ ਜੋਸ਼ੀ) -: ਨੈਸ਼ਨਲ ਹਾਈਵੇਅ ਤੇ ਸਥਿਤ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ, ਸ.ਭ.ਸ.ਨਗਰ,( ਨਜ਼ਦੀਕ ਰੋਪੜ ) ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਨੇ ਲੋਕ ਗੀਤ, ਕਵਿਤਾਵਾਂ ਅਤੇ ਵੈਸਾਖੀ ਦੇ ਤਿਉਹਾਰ ਮਨਾਏ ਜਾਣ ਦੀ ਮਹੱਤਤਾ ਬਾਰੇ ਪੇਸ਼ਕਾਰੀ ਕੀਤੀ । ਡਾ ਸੰਦੀਪ ਸਿੰਘ ਕੌੜਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ। ਸਤਬੀਰ ਸਿੰਘ ਬਾਜਵਾ ਨੇ ਕਿਹਾ ਕਿ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ ਅਤੇ ਇਹ ਦਿਨ ਫਸਲ ਪੱਕਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ । ਡਾ ਆਸ਼ੂਤੋਸ਼ ਸ਼ਰਮਾ ਨੇ ਕਿਹਾ ਕਿ ਇਸ ਦਿਨ ਸਾਰੇ ਘਰਾਂ ਅਤੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੁੰਦਾ ਹੈ ,ਪੂਰੇ ਦੇਸ਼ ਵਿਚ ਲੋਕ ਨੱਚ ਗਾ ਕੇ ਖੁਸ਼ੀਆਂ ਮਨਾਉਂਦੇ ਹੋਏ ਵਿਸਾਖੀ ਦਾ ਤਿਉਹਾਰ ਮਨਾਉਂਦੇ ਹਨ ,ਅਤੇ ਉਨ੍ਹਾਂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ।ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ ।
ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
This entry was posted in ਪੰਜਾਬ.