ਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੇ ਗਏ ਫੰਡਾਂ ਚੋਂ ਪਿੰਡ ਕੰਗਣਾ ਬੇਟ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਦੀ ਉਸਾਰੀ ਲਈ 5 ਲੱਖ ਰੁਪਏ; ਪਿੰਡ ਮਾਲੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਮਰੇ ਦੀ ਉਸਾਰੀ ਲਈ 2 ਲੱਖ ਰੁਪਏ; ਪਿੰਡ ਮਝੋਟ ਵਿੱਚ ਸੋਲਰ ਲਾਈਟਾਂ ਲਗਾਉਣ ਲਈ 3 ਲੱਖ ਰੁਪਏ ਅਤੇ ਪਿੰਡ ਆਸਰੋੰ ਵਿੱਚ ਸ਼ੈੱਡ ਬਣਾਉਣ ਲਈ 2 ਲੱਖ ਰੁਪਏ ਦੇ ਚੈੱਕ ਵੰਡੇ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਉਦੇਸ਼ ਹੈ, ਤਾਂ ਜੋ ਲੋਕਾਂ ਨੂੰ ਚੰਗੀਆਂ ਤੇ ਵਧੀਆ ਸਹੂਲਤਾਂ ਮਿਲ ਸਕਣ। ਇਸ ਤੋਂ ਪਹਿਲਾਂ ਸੂਬੇ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਹਰ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਜਿਨ੍ਹਾਂ ਵਿਚ ਭਾਵੇਂ ਸੜਕਾਂ ਦਾ ਨਿਰਮਾਣ ਹੋਵੇ, ਹਸਪਤਾਲਾਂ ਦਾ ਨਵੀਨੀਕਰਨ ਹੋਵੇ ਜਾਂ ਫਿਰ ਸਕੂਲਾਂ ਨੂੰ ਅਪਗ੍ਰੇਡ ਕਰਨਾ ਆਦਿ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਹਲਕਾ ਬਲਾਚੌਰ ਦੇ ਵਿਕਾਸ ਲਈ ਫੰਡ ਜਾਰੀ ਕਰਨ ਤੇ ਹਲਕਾ ਵਿਧਾਇਕ ਤਿਵਾੜੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਲੋਕਾਂ ਦੀਆਂ ਕਈ ਬੁਨਿਆਦੀ ਲੋੜਾਂ ਪੂਰੀਆਂ ਹੋਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਹੱਕਲਾ ਡਾਇਰੈਕਟਰ ਜਲ ਸਰੋਤ ਪੰਜਾਬ, ਹਰਜੀਤ ਸਿੰਘ ਜਾਡਲੀ ਚੇਅਰਮੈਨ ਕੋਪਰੇਟਿਵ ਬੈਂਕ ਨਵਾਂਸ਼ਹਿਰ, ਧਰਮਪਾਲ ਚੈਅਰਮੈਨ ਬਲਾਕ ਸੰਮਤੀ ਬਲਾਚੌਰ, ਹੀਰਾ ਲਾਲ ਖੇਪੜ ਪ੍ਰਧਾਨ ਜਿਲਾ ਯੂਥ ਕਾਂਗਰਸ ਨਵਾਂਸ਼ਹਿਰ, ਰਜਿੰਦਰ ਸਿੰਘ ਛਿੰਦੀ ਪ੍ਰਧਾਨ ਬਲਾਚੌਰ ਸ਼ਹਿਰੀ,ਦਰਸ਼ਨ ਲਾਲ ਸਰਪੰਚ, ਸਤਪਾਲ ਭੁੰਬਲਾ, ਚੌਧਰੀ ਰਾਮ ਪ੍ਰਕਾਸ਼, ਵਿਜੇ ਰਾਣਾ ਸਰਪੰਚ, ਅਵਤਾਰ ਸਿੰਘ ਸਰਪੰਚ, ਜਸਬੀਰ ਸਿੰਘ ਸਰਪੰਚ ਵੀ ਹਾਜ਼ਰ ਸਨ ਙ