ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ -: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 30 ਮਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।
ਤੁਹਾਨੂੰ ਦਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਕੁਚਲਣ ਦੀ ਘਟਨਾ ਵਾਪਰੀ ਸੀ। ਇਸ ‘ਚ ਕੇਂਦਰੀ ਮੰਤਰੀ ਦੇ ਬੇਟੇ ‘ਤੇ ਹੱਤਿਆ ਸਮੇਤ ਕਈ ਗੰਭੀਰ ਧਾਰਾਵਾਂ ‘ਚ ਮਾਮਲਾ ਦਰਜ ਕਰਨ ਦੇ ਨਾਲ-ਨਾਲ ਜੇਲ ਭੇਜ ਦਿੱਤਾ ਗਿਆ ਸੀ। ਆਸ਼ੀਸ਼ ਮਿਸ਼ਰਾ ਨੂੰ ਫਰਵਰੀ 2022 ਵਿੱਚ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਨੂੰ ਲੈ ਕੇ ਕਈ ਸਵਾਲ ਵੀ ਉੱਠੇ ਸਨ। 18 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।