ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਮਾਲਵਾ ਜ਼ੋਨ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ‘ਭਵਿੱਖੀ ਚੁਣੌਤੀਆਂ’ ਦੇ ਸੰਦਰਭ ’ਚ ਪ੍ਰੇਰਦਿਆਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਪਹੁੰਚਾਉਣ ਲਈ ਪ੍ਰਚਾਰਕ ਪੂਰੀ ਦਿ੍ਰੜਤਾ ਨਾਲ ਪਹਿਰੇਦਾਰੀ ਕਰਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪਸਾਰ ਲਈ ਸ਼ੋ੍ਰਮਣੀ ਕਮੇਟੀ ਵੱਡਮੁੱਲੇ ਕਾਰਜ ਕਰ ਰਹੀ ਅਤੇ ਇਸ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕ ਸਾਹਿਬਾਨ ਨੂੰ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਅਜੌਕੇ ਦੌਰ ਵਿਚ ਬਹੁਤ ਸਾਰੀਆਂ ਪੰਥ ਵਿਰੋਧੀ ਸ਼ਕਤੀਆਂ ‘ਖਾਲਸਾ ਪੰਥ ਦੇ ਸਿਧਾਂਤ ਅਤੇ ਗੁਰਬਾਣੀ ’ਤੇ ਲਗਾਤਾਰ ਹਮਲੇ ਕਰ ਰਹੀਆਂ ਹਨ, ਜਿਸ ਪ੍ਰਤੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕਾਂ ਨੂੰ ਵਧੇਰੇ ਸੁਚੇਤ ਰਹਿਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1 ਜੂਨ ਤੋਂ 10 ਜੁਲਾਈ ਤੱਕ ਪ੍ਰਚਾਰਕ ਸਾਹਿਬਾਨ ਦੇ ਗੁਰਮਤਿ ਕੈਂਪਾਂ ਦੀ ਸ਼ੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਵੀ ਗੁਰਮਤਿ ਕੈਂਪਾਂ ਦਾ ਹਿੱਸਾ ਬਣਾਇਆ ਜਾਵੇਗਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਰਮ ਦੀ ਪ੍ਰਚਾਰ ਪਸਾਰ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਜਾਰੀ ਰੱਖਣ ਲਈ ਪ੍ਰਚਾਰਕ ਗੁਰਮਤਿ ਕਲਾਸਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਆਈਟੀਵਿੰਗ ਨੂੰ ਭੇਜਣ ਤਾਂ ਕਿ ਸ਼ੋਸ਼ਲ ਨੈਟਵਰਕ ਰਾਹੀਂ ਸੰਗਤਾਂ ਤੱਕ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਪਹੁੰਚਾਇਆ ਜਾ ਸਕੇ। ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਅਤੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਵੀ ਸੰਸਥਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਪਸਾਰ ਲਈ ਕੀਤੇ ਜਾ ਰਹੇ ਮਹਾਨ ਕਾਰਜਾਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਪ੍ਰਚਾਰਕਾਂ ਨੂੰ ਪ੍ਰੇਰਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲਵਾ ਜ਼ੋਨ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਬਾਬਾ ਟੇਕ ਸਿੰਘ ਧਨੌਲਾ, ਜਥੇ. ਪਰਮਜੀਤ ਸਿੰਘ ਖਾਲਸਾ, ਬੀਬੀ ਜੋਗਿੰਦਰ ਕੌਰ, ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇ. ਮੇਜਰ ਸਿੰਘ ਢਿੱਲੋਂ, ਜਥੇ. ਇੰਦਰਬੀਰ ਸਿੰਘ ਲਖਮੀਰਵਾਲਾ, ਜਥੇ. ਇੰਦਰ ਮੋਹਨ ਸਿੰਘ, ਜਥੇ. ਤੇਜਾ ਸਿੰਘ ਕਮਾਲਪੁਰ, ਜਥੇ. ਨਵਤੇਜ ਸਿੰਘ ਕਾਉਣੀ, ਜਥੇ. ਨਿਰਮਲ ਸਿੰਘ ਹਰਿਆਊ, ਜਥੇ. ਕੁਲਦੀਪ ਸਿਘ ਨੱਸੂਪੁਰ, ਜਥੇ. ਸਤਵਿੰਦਰ ਸਿੰਘ ਟੌਹੜਾ, ਜਥੇ. ਜਰਨੈਲ ਸਿੰਘ ਕਰਤਾਰਪੁਰ, ਜਥੇ. ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇ. ਬਲਤੇਜ ਸਿੰਘ ਖੋਖ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਇੰਚਾਰਜ ਕਰਤਾਰ ਸਿੰਘ, ਧਰਮ ਪ੍ਰਚਾਰਕ ਕਮੇਟੀ ਸਬ ਆਫਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ, ਸੁਪਰਵਾਈਜਰ ਬਹਾਲ ਸਿੰਘ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆ ਤੋਂ ਇਲਾਵਾ ਮੈਨੇ. ਨੱਥਾ ਸਿੰਘ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ ਆਦਿ ਸਖਸ਼ੀਅਤਾਂ ਹਾਜ਼ਰ ਸਨ।