ਅੰਮ੍ਰਿਤਸਰ – ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਚੇਅਰਮੈਨ ਘਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸਿਕਲੀਗਰ ਭਾਈਚਾਰਾ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ। ਇਸ ਸਮੇਂ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਬਾਗਲੀ ਪਿੰਡ ਵਿੱਚ ਇਕ ਮਾਮੂਲੀ ਝਗੜੇ ਨੂੰ ਲੈ ਕੇ ਸਿੱਖ ਭਾਈਚਾਰੇ ਨਾਲ ਸਬੰਧਿਤ ਸਿਕਲੀਗਰ ਭਾਈਚਾਰੇ ਦੇ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਕਈਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਸਿਕਲੀਗਰ ਭਰਾਵਾਂ ਦਾ ਬੀਤੀ ਰਾਤ ਤੋਂ ਕੁਝ ਅਨਸਰਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ। ਸਿਕਲੀਗਰਾਂ ਦੀਆਂ ਕੁਝ ਮਾਵਾਂ-ਭੈਣਾਂ ਨੂੰ ਬੇਰਹਿਮੀ ਨਾਲ ਕੁੱਟਿਆ ਮਾਰਿਆ ਗਿਆ ਅਤੇ ਅੱਜ ਵੀ ਜੰਗਲਾਂ ਵਿੱਚ ਲੁਕਣ ਲਈ ਮਜਬੂਰ ਹਨ। ਉੱਥੋਂ ਦਾ ਪੁਲਿਸ ਪ੍ਰਸ਼ਾਸਨ ਸਿਕਲੀਗਰ ਭਾਈਚਾਰੇ ‘ਤੇ ਹੋ ਰਹੇ ਜ਼ੁਲਮਾਂ ਨੂੰ ਮੂਕ ਦਰਸ਼ਕ ਬਣ ਕੇ ਹੀ ਨਹੀਂ ਦੇਖ ਰਿਹਾ ਸਗੋਂ ਜ਼ਬਰ ਕਰਨ ਵਾਲਿਆਂ ਦਾ ਸਾਥ ਦੇ ਰਿਹਾ ਹੈ। ਇਸ ਨੂੰ ਲੈ ਕੇ ਸਿੱਖ ਕੌਮ ਵਿੱਚ ਡੂੰਘੀ ਚਿੰਤਾ ਹੈ। ਸਿੱਖ ਸਿਕਲੀਗਰ ਭਾਈਚਾਰੇ ਦੇ ਕੁਝ ਆਗੂਆਂ ਨੇ ਪਿੰਡ ਬਗਲੀ ਦੇ ਸਿਕਲੀਗਰ ਭਾਈਚਾਰੇ ਅਤੇ ਉਨ੍ਹਾਂ ਦੀਆਂ ਨੂੰਹਾਂ-ਭੈਣਾਂ ਨਾਲ ਹੋ ਰਹੀ ਬੇਇਨਸਾਫ਼ੀ ਬਾਰੇ ਸਥਾਨਕ ਪੁਲਿਸ ਪ੍ਰਸ਼ਾਸਨ ਨਾਲ ਗੱਲ ਕੀਤੀ ਙ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਿਕਲੀਗਰਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ। ਪਰ ਨਾ ਤਾਂ ਪੁਲਿਸ ਉਨ੍ਹਾਂ ਦੀ ਕੋਈ ਗਲ ਸੁਣ ਰਹੀ ਹੈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾ ਰਹੀ ਹੈ ਙ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ , ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਾਮਲੇ ’ਚ ਤੁਰੰਤ ਦਖ਼ਲ ਦਿੰਦਿਆਂ ਮੱਧ ਪ੍ਰਦੇਸ਼ ਦੇ ਪਿੰਡ ਬਾਗਲੀ ਦੇ ਸਿਕਲੀਗਰ ਸਿੱਖਾਂ ਨੂੰ ਇਨਸਾਫ਼ ਦੇਣ ਅਤੇ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਮੱਧ ਪ੍ਰਦੇਸ਼ ’ਚ ਸਿਕਲੀਗਰ ਭਾਈਚਾਰੇ ਨਾਲ ਧੱਕੇਸ਼ਾਹੀ ਸਿੱਖਾਂ ਲਈ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ ਖਿਆਲਾ
This entry was posted in ਪੰਜਾਬ.