ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਫ਼ਗਾਨਿਸਤਾਨ ਦੇ ਕਾਬੁਲ ਨੇੜੇ ਗੁਰਦੁਆਰਾ ਕਰਤੇ ਪ੍ਰਵਾਨ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਜੀ ਦੀ ਦਿੱਲੀ ਦੇ ਇਕ ਗੁਰੂਘਰ ਵਿਖੇ ਅੰਤਿਮ ਅਰਦਾਸ ਮੌਕੇ ਬਰਤਾਨੀਆ ਤੋਂ ਪਰਤੇ ਉਨ੍ਹਾਂ ਦੇ ਸਪੁੱਤਰ ਸ. ਅਜਮੀਤ ਸਿੰਘ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਦੁਖ ਸਾਂਝਾ ਕੀਤਾ । ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਸਵਿੰਦਰ ਸਿੰਘ ਦੇ ਹੋਰ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਵਿਖੇ ਰਹਿੰਦੇ ਅਫ਼ਗਾਨ ਸਿੱਖਾਂ ਤੇ ਆਗੂਆਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ । ਉਨ੍ਹਾਂ ਸੰਸਥਾ ਵੱਲੋਂ ਅਫ਼ਗਾਨ ਸਿੱਖਾਂ ਨੂੰ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਸ. ਅਜਮੀਤ ਸਿੰਘ ਦਾ ਦਸਤਾਰ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਬੀਬੀ ਰਣਜੀਤ ਕੌਰ ਭਾਈ ਅਵਤਾਰ ਸਿੰਘ ਮਾਕਨ ਅਤੇ ਭਾਈ ਰਿੰਟਾ ਨੇ ਵੀਂ ਅਰਦਾਸ ਅੰਦਰ ਉਨ੍ਹਾਂ ਨਾਲ ਹਾਜ਼ਿਰੀ ਭਰ ਕੇ ਆਪਣਾ ਦੁੱਖ ਪ੍ਰਗਟ ਕੀਤਾ ਸੀ ।