ਫਤਿਹਗੜ੍ਹ ਸਾਹਿਬ – ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਆਪ ਨੂੰ ਪਟਕਣੀ ਦਿੰਦੇ ਹੋਏ ਸੰਗਰੂਰ ਦੀ ਲੋਕਸਭਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੂੰ ਕਰਾਰੀ ਹਾਰ ਦਿੱਤੀ ਹੈ। ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਪੰਜਾਬ ਦੇ ਨੌਜਵਾਨ ਵਰਗ ਨੂੰ ਦਿੱਤਾ ਹੈ।
ਸ੍ਰ. ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਪ੍ਰਾਪਤ ਕਰਕੇ ਆਪ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਅੰਤਰ ਨਾਲ ਹਰਾਇਆ ਹੈ। ਉਨ੍ਹਾਂ ਨੇ ਭਗਵੰਤ ਮਾਨ ਦੇ ਪਿੰਡ ਵਿੱਚੋਂ ਵੀ ਆਪ ਦੇ ਉਮੀਦਵਾਰ ਨਾਲੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ। ਬੀਜੇਪੀ ਦੇ ਕੇਵਲ ਸਿੰਘ ਢਿੱਲੋਂ ਨੂੰ 66298 ਵੋਟ, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 49668 ਅਤੇ ਸਿ਼ਅਦ-ਬਸਪਾ ਦੀ ਉਮੀਦਵਾਰ ਕਮਲਦੀਪ ਕੌਰ ਨੂੰ 44428 ਵੋਟ ਮਿਲੇ। ਇਸ ਚੋਣ ਵਿੱਚ ਸ਼ਰੋਮਣੀ ਅਕਾਲੀ ਦਲ ਬਾਦਲ ਦੀ ਹਾਲਤ ਸੱਭ ਤੋਂ ਮਾੜੀ ਰਹੀ ਹੈ।
ਸੰਗਰੂਰ ਉਪ ਚੋਣ ਵਿੱਚ ਆਪਣੀ ਜਿੱਤ ਤੋਂ ਬਾਅਦ ਆਪਣੇ ਬਿਆਨ ਵਿੱਚ ਸ੍ਰ[ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੀ ਪਾਰਟੀ ਦੀ ਬੜੀ ਮਹੱਤਵਪੂਰਣ ਅਤੇ ਵੱਡੀ ਜਿੱਤ ਹੈ। ਅਸਾਂ ਸਾਰੀਆਂ ਰਾਸ਼ਟਰੀ ਪਾਰਟੀਆਂ ਨੂੰ ਹਰਾਇਆ ਹੈ।