ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ ਸੌ ਸਾਲਾ ਸ਼ਤਾਬਦੀ ਨੂੰ ਸਮ੍ਰਪਿਤ ਪੂਰੇ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰੋਜਦੀਪ ਕੌਰ, ਢਾਡੀ ਵਾਰਾਂ ਚੋਂ ਅਵੱਲ ਆਇਆਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਨੂੰ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲਿਆਂ ਮਹਾਂਪੁਰਸ਼ਾਂ ਤੋਂ ਇਲਾਵਾ ਪ੍ਰੋ: ਸਰਚਾਂਦ ਸਿੰਘ ਖਿਆਲਾ ਵਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਘਿਓ ਮੰਡੀ ਦੀਆਂ ਇਨ੍ਹਾਂ ਬੱਚੀਆਂ ਦੇ ਪਿਤਾ ਪੰਥਕ ਚਿੰਤਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਬੱਚੀਆਂ ਨੂੰ ਆਸ਼ੀਰਵਾਦ ਦੇਂਦਿਆਂ ਮੁਬਾਰਕਬਾਦ ਦਿੱਤੀ ਗਈ।
ਭਾਈ ਜੇਠੂਵਾਲ ਨੇ ਕਹਾ ਕਿ ਬੱਚੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਬੱਚਿਆ ਨੂੰ ਤਿਆਰੀ ਕਰਵਾਉਣ ਵਾਲੇ ਸ੍ਰੀ ਗੁਰੂ ਨਾਨਕ ਜਰਲਜ਼ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੀਆ ਅਧਿਆਪਕਾਵਾਂ ਉਪਕਿਰਨ ਕੌਰ,ਰੁਪਿੰਦਰ ਕੌਰ,ਜਸਵਿੰਦਰ ਕੌਰ,ਕੁਲਵੀਰ ਕੌਰ ਅਤੇ ਸਤਿਕਾਰਯੋਗ ਪ੍ਰਿੰਸੀਪਲ ਮਨਿੰਦਰਪਾਲ ਕੌਰ ਜੀ ਨੂੰ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਸੁਰਜੀਤ ਸਿੰਘ ਗਿਆਨੀ ਸੋਹਣ ਸਿੰਘ ਸ਼ੀਤਲ ਢਾਡੀ ਕਾਲਜ ਵਡਾਲੀ,ਗਿਆਨੀ ਸਵਿੰਦਰ ਸਿੰਘ ਭੰਗੂ,ਪ੍ਰੋਫੈਸਰ ਕੁਲਰਾਜ ਸਿੰਘ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ,ਪ੍ਰਿੰਸੀਪਲ ਮਹਾਰਾਜਾ ਰਣਜੀਤ ਸਿੰਘ ਤਰਨਤਾਰਨ,ਪ੍ਰਚਾਰਕ ਭਾਈ ਅਮਰ ਸਿੰਘ ਲੈਪੋਕੇ,ਭਾਈ ਇੰਦਰਜੀਤ ਸਿੰਘ,ਭਾਈ ਮਲਕੀਤ ਸਖੀਰਾ,ਬੀਬੀ ਅਮਨਦੀਪ ਕੌਰ ਵਲੋਂ ਕੀਰਤਨ,ਕਵੀਸ਼ਰੀ,ਢਾਡੀ ਵਾਰਾਂ ਦੇ ਮੁਕਾਬਲੇ ਦੌਰਾਨ ਪਹਿਲੇ/ਦੂਜੇ/ਤੀਜੇ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਇਨਾਮ ਤਕਸੀਮ ਕੀਤਾ ਗਿਆ।