ਮੋਹਾਲੀ, (ਉਮੇਸ਼ ਜੋਸ਼ੀ)-: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼ 4 ਦੇ ਮੈਂਬਰਾਂ ਅਤੇ ਨਿਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸਾਂਸਦ ਤਿਵਾੜੀ ਨੇ ਪਿੰਡ ਸੋਹਾਣਾ ਦੇ ਲੋਕਾਂ ਨਾਲ ਵੀ ਮੀਟਿੰਗ ਕੀਤੀ ਅਤੇ ਪਿੰਡ ਦੇ ਵਿਕਾਸ ਲਈ ਲੋੜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਨਗਰ ਨਿਗਮ ਨਾਲ ਸਬੰਧਤ ਸਮੱਸਿਆਵਾਂ ਨੂੰ ਵਿਚਾਰਿਆ ਗਿਆ। ਜਿਨ੍ਹਾਂ ਨੇ ਸੰਸਦ ਦੀ ਗੱਲ ਧਿਆਨ ਨਾਲ ਸੁਣਿਆ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਪਿੰਡ ਸੋਹਾਣਾ ਦੇ ਵਿਕਾਸ ਸਬੰਧੀ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੋਹਾਲੀ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜ ਹੋਏ ਹਨ।ਇਨ੍ਹਾਂ ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ, ਪ੍ਰਮੋਦ ਮਿੱਤਰਾ ਕੌਂਸਲਰ, ਹਰਜੀਤ ਸਿੰਘ ਕੌਂਸਲਰ, ਨਰਿੰਦਰਪਾਲ ਸਿੰਘ ਰੰਗੀ ਕੌਂਸਲਰ, ਬੂਟਾ ਸਿੰਘ, ਪਾਲ ਸਿੰਘ, ਜਸਪਾਲ ਸਿੰਘ ਟਿਵਾਣਾ, ਐਚ.ਐਸ.ਕਵਲ, ਅਮਨ ਸਲੈਚ, ਮਨਜੋਤ ਸਿੰਘ, ਸੁਖਜੀਤ ਸਿੰਘ, ਕਰਨ ਜੌਹਰ, ਦਲਵਿੰਦਰ ਸਿੰਘ, ਡਿੰਪਲ ਸੱਭਰਵਾਲ ਵੀ ਹਾਜ਼ਰ ਸਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਨੂੰ ਜਾਣਿਆ
This entry was posted in ਪੰਜਾਬ.