ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਸ਼ਰਧਾਲੂਆਂ ਨੂੰ ਆਸਾਨੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਾ ਪਿੰਡ ਤੋਂ ਹੇਮਕੁੰਟ ਰੋਪਵੇਅ ਦਾ ਨੀਂਹ ਪੱਥਰ ਰੱਖਿਆ। ਹੇਮਕੁੰਟ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ ਨਾਲ ਜੋੜੇਗਾ। ਇਹ ਲਗਭਗ 12.4 ਕਿਲੋਮੀਟਰ ਲੰਬਾ ਹੋਵੇਗਾ ਅਤੇ ਯਾਤਰਾ ਦੇ ਸਮੇਂ ਨੂੰ ਇੱਕ ਦਿਨ ਤੋਂ ਘਟਾ ਕੇ ਸਿਰਫ 45 ਮਿੰਟ ਕਰ ਦੇਵੇਗਾ। ਹੇਮਕੁੰਟ ਸਾਹਿਬ ਰੋਪਵੇਅ ਦੁਨੀਆ ਦਾ ਸਭ ਤੋਂ ਉੱਚਾ ਅਤੇ ਲੰਬਾ ਰੋਪਵੇਅ ਹੋਵੇਗਾ ਜਿਸ ਨਾਲ । ਇਹ ਰੋਪਵੇਅ ਘੰਗੜੀਆ ਨੂੰ ਵੀ ਜੋੜੇਗਾ, ਜੋ ਕਿ ਵੈਲੀ ਆਫ ਫਲਾਵਰਜ਼ ਨੈਸ਼ਨਲ ਪਾਰਕ ਦਾ ਗੇਟਵੇ ਹੈ ਅਤੇ ਇਹ ਦੋਵੇਂ ਰੋਪਵੇਅ ਲਗਭਗ 2430 ਕਰੋੜ ਰੁਪਏ ਦੀ ਸੰਚਤ ਲਾਗਤ ਨਾਲ ਵਿਕਸਤ ਕੀਤੇ ਜਾਣਗੇ। ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਖੇਤਰ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋਣਗੇ।
ਸਿੱਖ ਸਮਾਜ ਨੇ ਪੀਐਮ ਦਾ ਧੰਨਵਾਦ ਕਰਣ ਦੇ ਨਾਲ ਗੋਵਿੰਦਘਾਟ ਅਤੇ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਇਸ ਰੋਪਵੇਅ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਹ ਇਤਿਹਾਸਕ ਪਲ ਹੈ ਅਤੇ ਇਸ ਕਾਰਨ ਸ਼ਰਧਾਲੂ ਵੱਧ ਤੋਂ ਵੱਧ ਗਿਣਤੀ ਵਿਚ ਇਸ ਅਸਥਾਨ ‘ਤੇ ਪੁੱਜ ਸਕਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਵੀ ਕਿਹਾ ਹੈ ਕਿ ਸਿੱਖ ਸੰਗਤ ਦੀ ਭਾਰੀ ਮੰਗ ਨੂੰ ਦੇਖਦਿਆਂ ਇਸ ਰੋਪਵੇਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੋਪਵੇਅ ਨਾਲ ਹੁਣ ਬਜ਼ੁਰਗ ਸਿੱਖ ਵੀ ਗੁਰੂ ਸਾਹਿਬ ਦੇ ਦਰਸ਼ਨ ਕਰ ਸਕਣਗੇ ਅਤੇ ਯਾਤਰਾ ਦਾ ਸਮਾਂ ਵੀ ਘੱਟ ਜਾਵੇਗਾ।
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ, ਮਹਾਰਾਸ਼ਟਰ ਦੇ ਪ੍ਰਬੰਧਕਾਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਇੱਕ ਪੱਤਰ ਲਿਖਿਆ ਹੈ। ਸੰਸਥਾ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਸਵਰਗ ਵਰਗਾ ਸਥਾਨ ਹੈ, ਪਰ 19 ਕਿਲੋਮੀਟਰ ਦੀ ਪਹਾੜੀ ਯਾਤਰਾ ਕਾਰਨ ਬਹੁਤ ਸਾਰੇ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਤੋਂ ਅਸਮਰਥ ਸਨ। ਦਿ ਸਿੱਖ ਫੋਰਮ, ਹਰਿਆਣਾ ਦੀ ਗੁਰਦੁਆਰਾ ਕਮੇਟੀ ਸਮੇਤ ਕਈ ਸਿੱਖ ਜਥੇਬੰਦੀਆਂ ਤੇ ਜਥੇਬੰਦੀਆਂ ਨੇ ਇਸ ਫੈਸਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।