ਲੁਧਿਆਣਾ – ਪੰਜਾਬ ਐਂਡ ਸਿੰਧ ਬੈਂਕ ਪ੍ਰੀਵਾਰ ਦੇ ਵੱਲੋਂ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੜੀ ਸ਼ਰਧਾ ਭਾਵਨਾ ਦੇ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਉਕਾਂਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸਮੇਤ ਪੰਜਾਬ ਐਂਡ ਸਿੰਧ ਬੈਂਕ ਪ੍ਰੀਵਾਰ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਭਾਈ ਉਕਾਂਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ “ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ” ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ. ਤਨਵੀਨ ਮੌਗੀਆਂ ਐਫ.ਜੀ.ਐਮ ਚੰਡੀਗੜ੍ਹ , ਸ.ਸਤਬੀਰ ਸਿੰਘ ਡੀ.ਜੀ.ਐਮ ਜ਼ੋਨਲ ਮੈਨੇਜਰ ਲੁਧਿਆਣਾ ਅਤੇ ਸ.ਹਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ।ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ।ਉਨ੍ਹਾਂ ਨੇ ਕਿਹਾ ਕਿ ਇਸੇ ਸੋਚ ਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਪੰਜਾਬ ਐਡ ਸਿੰਧ ਬੈਕ ਪ੍ਰੀਵਾਰ ਵੱਲੋ ਕੀਤਾ ਗਿਆ ਉਪਰਾਲਾ ਸਮਾਜ ਲਈ ਚਾਨਣ ਦਾ ਮੁਨਾਰਾ ਬਣੇਗਾ।ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਦੇ ਨਾਲ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਉਕਾਂਰ ਸਿੰਘ,ਭਾਈ ਕਰਨੈਲ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਜਸਪਾਲ ਸਿੰਘ ਠੁਕਰਾਲ ਬੀਬੀ ਰਵਿੰਦਰ ਕੌਰ ਸ.ਸਤਬੀਰ ਸਿੰਘ ਐਕਸ ਡੀ.ਜੀ.ਐਮ, ਜਸਪਾਲ ਸਿੰਘ ਪਿੰਕੀ ਐਕਸ ਏ.ਜੀ.ਐਮ,ਗੁਰਮੀਤ ਸਿੰਘ ਬਲਦੇਵ ਸਿੰਘ ਬਜਾਜ,ਹਰਨੇਕ ਸਿੰਘ, ਪ੍ਰਭਦਿਆਲ ਸਿੰਘ ਸੈਨੀ,ਬਲਦੇਵ ਸਿੰਘ ਏ.ਜੀ.ਐਮ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪੰਜਾਬ ਐਡ ਸਿੰਧ ਬੈਂਕ ਪ੍ਰੀਵਾਰ ਵੱਲੋ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
This entry was posted in ਪੰਜਾਬ.