ਬਲਾਚੌਰ, (ਉਮੇਸ਼ ਜੋਸ਼ੀ) : ਭਾਰਤੀ ਜਨਤਾ ਪਾਰਟੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ਼੍ਰੀ ਅਸ਼ੋਕ ਬਾਠ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਲਗਾਤਾਰ ਨਰਾਜ ਹਨ ਅਤੇ ਸਰਕਾਰ ਖਿਲਾਫ ਅਪਣੀ ਨਰਾਜ਼ਗੀ ਪ੍ਰਗਟਾਉਣ ਲਈ ਲਾਮਬੰਦ ਹੋ ਰਹੇ ਹਨ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਦਾ ਧਿਆਨ ਭਟਕਾੳਣ ਲਈ ਸਰਕਾਰੀ ਅਫਸਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਪੰਜਾਬ ਦੇ ਪੀ ਸੀ ਐਸ ਅਧਿਕਾਰੀਆਂ ਨੇ ਸਮੂਹਿਕ ਤੌਰ ਤੇ ਸਰਕਾਰ ਦਾ ਕੰਮ ਕਰਨਾ ਬੰਦ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ਨੂੰ ਅਪਣੇ ਕੰਮ ਕਰਵਾਉਣ ਵਿੱਚ ਬਹੁਤ ਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਾਂਤ ਦੇ ਫੈਸਲੇ ਅਨੁਸਾਰ ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਦੇ ਕਾਰਜਕਰਤਾਵਾਂ ਵਲੋਂ ਮੰਡਲ ਪ੍ਰਧਾਨ ਸ਼੍ਰੀ ਨੰਦ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਬਲਾਚੌਰ ਮੈਨ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਪੀ ਸੀ ਐਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਛੇਤੀ ਤੋਂ ਛੇਤੀ ਸਮਸਿਆ ਨੂੰ ਹਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ ਅਤੇ ਲੋਕ ਅਪਣਾ ਕੰਮ ਬਿਨਾਂ ਕਿਸੇ ਦੇਰੀ ਕਰਵਾ ਸਕਣ। ਇਸ ਮੌਕੇ ਤੇ ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਦੇ ਜਰਨਲ ਸਕੱਤਰ ਸ੍ਰੀ ਨਰਿੰਦਰ ਨਾਥ ਸੂਦਨ, ਵਰਿੰਦਰ ਭਾਰਦਵਾਜ ਜਿਲਾ ਕਾਰਜਕਾਰੀ ਜਰਨਲ ਸੈਕਟਰੀ, ਸੁਭਾਸ਼ ਬਾਠ, ਪ੍ਰੀਤ ਬਾਠ, ਵਿਨੋਦ ਕੁਮਾਰ ਸ਼ਰਮਾ , ਸੁਰਿੰਦਰ ਕੁਮਾਰ ਸ਼ਹਿਨਸ਼ਾਹ, ਬਰਿੰਦਰ ਰਜਵਾੜਾ, ਬਿੱਲੂ, ਜਤਿਨ ਅਗਨੀਹੋਤਰੀ ਸ਼ਾਮਲ ਸਨ।