ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਨੂੰ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ਨੇ ਬੈਰੀਕੇਡਿੰਗ ਪਾਰ ਕਰਕੇ ਦਫ਼ਤਰ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਸ਼ਰਾਬ ਘੁਟਾਲੇ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਈਡੀ ਦੀ ਚਾਰਜਸ਼ੀਟ ਵਿੱਚ ਨਾਂ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਕੇਜਰੀਵਾਲ ‘ਤੇ ਸ਼ਰਾਬ ਘੁਟਾਲੇ ਨੂੰ ਲੈ ਕੇ ਗੰਭੀਰ ਦੋਸ਼ ਲਗਾਂਦਿਆ ਕੀਤਾ ਭਾਜਪਾਈਆਂ ਨੇ ਆਪ ਦਫਤਰ ਦੇ ਬਾਹਰ ਮੁਜਾਹਿਰਾ
This entry was posted in ਪੰਜਾਬ.