ਬੰਗਾ, (ਉਮੇਸ਼ ਜੋਸ਼ੀ) – ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਸਿਲਸਿਲਾ ਜਾਰੀ ਹੈ। ਅੱਜ ਉਨ੍ਹਾਂ ਪਿੰਡ ਸੂੰਢ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਵਾਸੀਆਂ ਨੂੰ ਸੌਂਪਿਆ।ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜਿਥੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਥੇ ਹੀ ਲੋਕ ਸਭਾ ਹਲਕੇ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਇੱਕ ਵਾਰ ਫਿਰ ਦੁਹਰਾਉਂਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਤਾਂ ਜੋ ਪਿੰਡਾਂ ਵਿੱਚ ਵੀ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਜਿਸ ਵਿਚ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਡ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀਝਿਕੀ, ਦਰਵਜੀਤ ਸਿੰਘ ਪੂੰਨੀ, ਪਰਮਜੀਤ ਸਰੋਏ ਵਕੀਲ ਪ੍ਰਧਾਨ, ਹਰਪਾਲ ਪਾਲੀ ਸਕੱਤਰ, ਰੂਪ ਲਾਲ ਮੈਂਬਰ, ਸਤਨਾਮ ਰਾਮ ਕੈਸ਼ੀਅਰ, ਬਸੰਤ ਰਾਏ ਮੈਂਬਰ, ਧਰਮਪਾਲ ਮੈਂਬਰ, ਮੋਹਨ ਲਾਲ ਮੈਂਬਰ, ਜਸਵੀਰ ਕੁਮਾਰ ਐਨ.ਆਰ.ਆਈ ਵੀ ਹਾਜ਼ਰ ਸਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਲੋਕ ਸਭਾ ਹਲਕੇ ਦੇ ਵਿਕਾਸ ਲਈ ਗਰਾਂਟ ਜਾਰੀ ਕਰਨ ਦਾ ਸਿਲਸਿਲਾ ਜਾਰੀ
This entry was posted in ਪੰਜਾਬ.