ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਤਵੀਂ ਪਾਤਸ਼ਾਹੀ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਨੇ ਦਸਿਆ ਕਿ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਬੀਤੇ ਦਿਨੀਂ ਸੁਭਾਸ਼ ਨਗਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਕੀਰਤਨ ਸਮਾਗਮ ਕਰਵਾਏ ਗਏ। ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਨੇ ਦਸਿਆ ਕਿ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ 1-ਬਲਾਕ ਸੁਭਾਸ਼ ਨਗਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 7 ਬਲਾਕ ਸੁਭਾਸ਼ ਨਗਰ ਵਿਖੇ ਭਾਈ ਜਸਕਰਣ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਨਿਹਾਲ ਕੀਤਾ ਗਿਆ ਅਤੇ ਸ਼ਬਦ ਗੁਰੂ ਦੇ ਲੜ੍ਹ ਲੱਗਣ ਦੀ ਤਕੀਦ ਵੀ ਕੀਤੀ ਗਈ।ਇਸ ਮੌਕੇ ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਨੇ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨੀ ਅਤੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ। ਸ. ਮੌਂਟੀ ਕੋਛੜ ਨੇ ਮਾਤਾਵਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ।ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਨੇ ਦਸਿਆ ਕਿ ਉਪਰੋਕਤ ਕੀਰਤਨ ਸਮਾਗਮ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ 1-ਬਲਾਕ ਸੁਭਾਸ਼ ਨਗਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 7 ਬਲਾਕ ਸੁਭਾਸ਼ ਨਗਰ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ।ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਸਮਾਗਮ ਹਰੇਕ ਮਹੀਨੇ ਉਲੀਕੇ ਜਾਣਗੇ ਤਾਂ ਜੋ ਸਿੱਖ ਸੰਗਤਾਂ ਇਸ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਦਿਆਂ ਗੁਰੂ ਦੇ ਭਾਣੇ ਵਿੱਚ ਰਹਿਣ।
ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਭਾਸ਼ ਨਗਰ ਦੇ ਗੁਰਦੁਆਰਿਆਂ ‘ਚ ਸਜਾਏ ਗਏ ਦੀਵਾਨ
This entry was posted in ਭਾਰਤ.