ਬਲਾਚੌਰ,( ਉਮੇਸ਼ ਜੋਸ਼ੀ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ਜ਼ਿਲ੍ਹੇ ’ਚ ਮਨਾਏ ਜਾ ਰਹੇ ਕੌਮਾਂਤਰੀ ਮਹਿਲਾ ਦਿਵਸ ਸਪਤਾਹ ਦੌਰਾਨ ਅੱਜ ਰਾਇਤ ਬਹਾਰਾ ਲਾਅ ਕਾਲਜ, ਰੈਲ ਮਜਾਰਾ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਕਮਲਦੀਪ ਸਿੰਘ ਧਾਲੀਵਾਲ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ਵ ਮਹਿਲਾ ਦਿਵਸ ਸਪਤਾਹ ਦੇ ਤਹਿਤ ਔਰਤਾਂ ਲਈ 11 ਮਾਰਚ ਤੱਕ ਜ਼ਿਲ੍ਹੇ ’ਚ ਕਰਵਾਏ ਜਾ ਰਹੇ ਇਸ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਤਿਆਰ ਔਰਤਾਂ ਨਾਲ ਸਬੰਧਿਤ ਪੰਜ ਵੀਡਿਓਜ਼ ਵੀ ਦਿਖਾਏ ਗਏ। ਇਹ ਵੀਡਿਓਜ਼ ਸੁਰੱਖਿਅਤ ਸਾਈਬਰ ਸਪੇਸ, ਈਵ ਟੀਜ਼ਿੰਗ, ਐਨ.ਆਰ.ਆਈ. ਵਿਆਹ, ਘਰੇਲੂ ਹਿੰਸਾ ਅਤੇ ਔਰਤਾਂ ਨੂੰ ਗੈਰ-ਰਵਾਇਤੀ ਪੇਸ਼ਿਆਂ ਨੂੰ ਅਪਣਾਉਣ ਅਤੇ ਖੋਜਣ ਲਈ ਉਤਸ਼ਾਹਿਤ ਕਰਨਾ ਆਦਿ ਵਿਸ਼ਿਆਂ ’ਤੇ ਦਿਖਾਈਆ ਗਈਆ। ਅਥਾਰਟੀ ਦੇ ਪੈਨਲ ਐਡਵੋਕੇਟਸ ਸਪਨਾ ਜੱਗੀ ਅਤੇ ਬਲਵਿੰਦਰ ਕੌਰ ਰੀਸੋਰਸ ਪਰਸਨ ਦੇ ਤੌਰ ’ਤੇ ਮੌਜੂਦ ਸਨ ਜਿਨ੍ਹਾਂ ਵੱਲੋਂ ਵਿਦਿਆਰਥੀਆ ਨੂੰ ਮੌਲਿਕ ਅਧਿਕਾਰ, ਪੋਕਸੋ ਐਕਟ, ਔਰਤਾਂ ਅਤੇ ਜਾਇਦਾਦ ਦਾ ਅਧਿਕਾਰ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਅਤੇ ਟੋਲ ਫਰੀ 1091 ਵੋਮੈਨ ਸਹਾਇਤਾ ਨੰਬਰ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਕਮਲਦੀਪ ਸਿੰਘ ਧਾਲੀਵਾਲ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਵਿਸ਼ਵ ਮਹਿਲਾ ਦਿਵਸ ਸਪਤਾਹ ਦਾ ਉਦੇਸ਼ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਮੁਫ਼ਤ ਕਾਨੂੰਨੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਦਫਤਰ ਦੇ ਨੰਬਰ 01823-223511, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ਬਾਰੇ ਜਾਗਰੂਕ ਕੀਤਾ ਅਤੇ ਮਹਿਲਾ ਦਿਵਸ ਦੇ ਇਤਿਹਾਸ ਅਤੇ ਪ੍ਰੇਰਨਾ ਦਾਇਕ ਸਫਲ ਮਹਿਲਾਵਾਂ ਦੀਆਂ ਉਦਾਹਰਨਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਰਾਇਤ ਬਹਾਰਾ ਲਾਅ ਕਾਲਜ, ਰੈਲ ਮਜਾਰਾ, ਵਿਖੇ ਵਿਸ਼ਵ ਮਹਿਲਾ ਦਿਵਸ ਸਪਤਾਹ ਦੇ ਸਬੰਧ ਵਿੱਚ ਕਾਨੂੰਨੀ ਜਾਗਰੂਕਤਾ ਕੀਤੀ ਗਈ
This entry was posted in ਪੰਜਾਬ.