ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਮਰਹੂਮ ਸ. ਪਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦਿੱਲੀ ਦੇ ਗੁਰਦੁਆਰਾ ਭਾਈ ਪੁਣਛੂ ਸਾਹਿਬ ਗੀਤਾ ਕਲੋਨੀ ਵਿੱਖੇ ਕਰਵਾਇਆ ਗਿਆ । ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਚਮਨਜੀਤ ਸਿੰਘ ਲਾਲੀ ਜੀ ਅਤੇ ਭਾਈ ਅਮਰਜੀਤ ਸਿੰਘ ਜੀ ਪਟਿਆਲੇ ਵਾਲਿਆਂ ਨੇ ਸੰਗਤਾਂ ਨੂੰ ਕੀਤਰਨ ਕਰ ਗੁਰੂ ਦੀ ਇਲਾਹੀ ਬਾਣੀ ਨਾਲ ਜੋੜਿਆ । ਸਮਾਗਮ ਦੀ ਸਮਾਪਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਅਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸ. ਬਲਵਿੰਦਰ ਸਿੰਘ ਭੂੰਦੜ ਜੀ ਸਮੇਤ ਸ. ਕੁਲਦੀਪ ਸਿੰਘ ਭੋਗਲ ਜੀ, ਬੀਬੀ ਹਰਜਿੰਦਰ ਕੌਰ ਜੀ, ਸੁਖਵਿੰਦਰ ਸਿੰਘ ਬੱਬਰ ਜੀ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ, ਜੀ.ਐਸ. ਰਾਣੂ ਜੀ, ਪ੍ਰਭਜੋਤ ਸਿੰਘ ਗੁਲਾਟੀ ਜੀ, ਸਤਨਾਮ ਸਿੰਘ ਜੱਗਾ ਜੀ, ਪ੍ਰਿਤਪਾਲ ਸਿੰਘ ਪਾਲੀ ਜੀ ਸਮੇਤ ਦਿੱਲੀ ਦੇ ਅਕਾਲੀ ਆਗੂਆਂ ਨੇ ਸਮਾਗਮ ਵਿਚ ਹਾਜ਼ਿਰੀ ਭਰ ਸ਼ਰਧਾਂ ਦੇ ਫੁੱਲ ਭੇਟ ਕੀਤੇ । ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਗਿਆ ।