ਪੰਜਾਬ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ- ਡਾ ਦਲਜੀਤ ਸਿੰਘ ਚੀਮਾ

18joshi (2).resizedਬਲਾਚੌਰ, (ਉਮੇਸ਼ ਜੋਸ਼ੀ)- ਪੰਜਾਬ ਸਰਕਾਰ ਸੂਬੇ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਸਮਾਜ ਸੇਵੀ ਚੌਧਰੀ ਮਦਨ ਲਾਲ ਸਿਆਣਾ ਦੇ ਗ੍ਰਹਿ ਨਿਵਾਸ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਮਸ਼ਹੂਰੀ ਲਈ ਪੰਜਾਬ ਦਾ ਵਿੱਤੀ ਨੁਕਸਾਨ ਕਰ ਰਹੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠੇ ਸ਼ਬਜਬਾਗ ਦਿਖਾ ਕੇ ਝੂਠ ਦੀਆਂ ਗਰੰਟੀਆਂ/ਵਰੰਟੀਆਂ ਦਾ ਝਾਂਸਾ ਦੇ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਪਹਿਲਾਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਨਕਾਰਿਆਂ ਅਤੇ ਹੁਣ ਤਿੰਨ ਸੂਬਿਆਂ ਦੇ ਲੋਕਾਂ ਨੇ ਪੰਜਾਬ ਦੀ ਅਸਲ ਹਾਲਤ ਦੇ ਮਦੇਨਜਰ ਝੂਠੇ ਸ਼ਬਜਬਾਗਾਂ / ਗਰੰਟੀਆ ਵਰੰਟੀਆਂ ਦੇ ਝਾਂਸੇ ਵਿੱਚ ਨਹੀ ਫਸੇ ਸਗੋਂ ਨੋਟਾ ਤੋਂ ਘੱਟ ਵੋਟਿੰਗ ਕਰਕੇ ਝਾੜੂ ਨੂੰ ਨਕਾਰਿਆ।ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਅਮਨ ਸ਼ਾਂਤੀ ਤੇ ਆਮ ਲੋਕਾਂ ਦੀ ਸੁਰੱਖਿਆ ਰੱਬ ਦੇ ਆਸਰੇ ਹੈ।ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੇ ਖਿਲਾਫ ਸ਼ੌਸ਼ਲ ਮੀਡੀਆ ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਤੋਂ ਹੁਣ ਪੰਜਾਬ ਵਾਸੀ ਸੁੱਚੇਤ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ  ਬਸਪਾ ਗਠੱਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।ਉਨ੍ਹਾਂ ਬਲਾਚੌਰ ਹਲਕੇ ਵਿੱਚ ਹਲਕਾ ਇੰਚਾਰਜ ਦੀ ਨਿਯੁਕਤੀ ਬਾਰੇ ਜੱਦੋਂ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਬਾ ਸੁਨੀਤਾ ਚੌਧਰੀ ਦੇ ਸਵਰਗਵਾਸ ਹੋਣ ਕਾਰਨ ਪਾਰਟੀ ਅਤੇ ਇਲਾਕੇ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੈ।ਇਸ ਮੌਕੇ ਸਾਬਕਾ ਚੇਅਰਮੈਨ ਅਸ਼ੋਕ ਕੁਮਾਰ ਬਜਾੜ, ਚੌਧਰੀ ਰਮਨ ਨੰਦ ਲਾਲ, ਜੋਗਿੰਦਰ ਸਿੰਘ ਅਟਵਾਲ, ਡੀਸੀ ਚੌਧਰੀ, ਮਦਨ ਲਾਲ ਖੰਨਾਂ, ਜਗਨ ਨਾਥ ਬੂੰਗੜੀ ਅਤੇ ਹੋਰ ਹਾਜਿਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>