ਪਟਿਆਲਾ : ਕੇਂਦਰ ਸਰਕਾਰ ਨੂੰ ਕਿਸਾਨਾ ਦੀਆਂ ਜਾਇੰਜ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਕਿਸਾਨ ਦੇਸ਼ ਦੇ ਅੰਨ ਦਾਤਾ ਹਨ, ਜੇਕਰ ਉਹ ਸੰਤੁਸ਼ਟ ਹੋਣਗੇ ਤਾਂ ਭਾਰਤ ਦੇ ਲੋਕ ਵੀ ਸੰਤੁਸ਼ਟ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਸੈਣੀ ਪ੍ਰਧਾਨ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਨੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਯੋਜਤ ਮਹੀਨਾਵਰ ਮੀਟਿੰਗ ਵਿੱਚ ਬੋਲਦਿਆਂ ਕੀਤਾ। ਉਨ੍ਹਾਂ ਅੱਗੋਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਵੀ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਜਾਬ ਸਰਕਾਰ ਦੀ ਸੇਵਾ ਵਿੱਚ ਲਗਾਇਆ ਹੈ। ਬੁਢਾਪੇ ਵਿੱਚ ਉਨ੍ਹਾਂ ਨੂੰ ਸਿਹਤ ਦੀਆਂ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਰਥਿਕ ਮਦਦ ਦੀ ਲੋੜ ਹੁੰਦੀ ਹੈ। ਉਨ੍ਹਾਂ ਨੂੰ ਡੀ.ਏ.ਦੀਆਂ ਕਿਸ਼ਤਾਂ ਵੀ ਦੇਣੀਆਂ ਚਾਹੀਦੀਆਂ ਹਨ। ਇਸ ਮੀਟਿੰਗ ਵਿੱਚ ਸਰਵ ਸ੍ਰੀ ਸੁਰਜੀਤ ਸਿੰਘ ਸੈਣੀ, ਜੀ.ਆਰ.ਕੁਮਰਾ, ਗੁਰਪ੍ਰਤਾਪ ਸਿੰਘ ਜੀ.ਪੀ.ਅਤੇ ਸੁਰਜੀਤ ਸਿੰਘ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ। ਐਸੋਸੀਏਸ਼ਨ ਦੀ ਹਰ ਮਹੀਨੇ ਮੀਟਿੰਗ ਹੁੰਦੀ ਹੈ, ਉਸ ਮਹੀਨੇ ਜਿਹੜੇ ਮੁਲਜ਼ਮਾ ਦੇ ਜਨਮ ਦਿਨ ਹੁੰਦੇ ਹਨ, ਉਹ ਕੇਕ ਕੱਟ ਕੇ ਮਨਾਏ ਜਾਂਦੇ ਹਨ। ਮੀਟਿੰਗ ਵਿੱਚ ਉਜਾਗਰ ਸਿੰਘ, ਸੁਰਜੀਤ ਸਿੰਘ ਦੁਖੀ, ਪਰਮਜੀਤ ਕੌਰ, ਅਸ਼ੋਕ ਕੁਮਾਰ, ਸ਼ਾਮ ਸੁੰਦਰ, ਨਰਾਤਾ ਸਿੰਘ ਸਿੱਧੂ, ਨਵਲ ਕਿਸ਼ੋਰ, ਪਰਮਜੀਤ ਸਿੰਘ ਸੇਠੀ, ਵਿਮਲ ਕੁਮਾਰ ਲਕੋਤਰਾ ਅਤੇ ਪਾਲ ਸਿੰਘ ਸ਼ਾਮਲ ਹੋਏ। ਮੈਂਬਰਾਂ ਨੇ ਜਨਮ ਦਿਵਸ ਵਾਲਿਆਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ‘ਤੇ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸੁੰਦਰ ਲਾਲ ਦੀ ਮੌਤ ‘ਤੇ ਦੋ ਮਿੰਟ ਦਾ ਮੋਨ ਰੱਖਿਆ ਗਿਆ।
ਤਸਵੀਰ: ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਮੈਂਬਰ
ਲੋਕ ਸੰਪਰਕ ਦੇ ਚਾਰ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
This entry was posted in ਪੰਜਾਬ.