ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ 17 ਮਾਰਚ, 2024 ਨੂੰ ਹੋਈ ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਹੋਈ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ ਪੰਜਾਬੀ ਸਾਹਿਤ ਅਕਾਡਮੀ ਦੇ ਸੰਵਿਧਾਨ ਅਨੁਸਾਰ ਪ੍ਰਧਾਨ ਜੀ ਵਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਸ੍ਰੀ ਬਲਬੀਰ ਮਾਧੋਪਰੀ ਨੂੰ ਸਾਲ 2024-2026 ਲਈ ਪ੍ਰਬੰਧਕੀ ਬੋਰਡ ਵਿਚ ਸ਼ਾਮਲ ਕੀਤਾ ਗਿਆ। ਇਸੇ ਤਰ੍ਹਾਂ ਜਨਰਲ ਸਕੱਤਰ ਦੀ ਸਿਫ਼ਾਰਸ਼ ’ਤੇ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਦੀ ਸਹਿਮਤੀ ਨਾਲ ਸ੍ਰੀ ਜਸਵੀਰ ਝੱਜ ਨੂੰ ਸਕੱਤਰ, ਦਫ਼ਤਰ ਅਤੇ ਪ੍ਰੈੱਸ, ਸ. ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸਕੱਤਰ, ਭਵਨ ਪ੍ਰਬੰਧਕ ਅਤੇ ਡਾ. ਹਰੀ ਸਿੰਘ ਜਾਚਕ ਨੂੰ ਸਕੱਤਰ, ਸਾਹਿਤਕ ਸਰਗਰਮੀਆਂ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਸ੍ਰੀ ਸੁਰਿੰਦਰ ਕੈਲੇ ਨੂੰ ਇੰਚਾਰਜ ਵਿੱਤ ਪ੍ਰਬੰਧ ਅਤੇ ਸ੍ਰੀ ਦੀਪ ਜਗਦੀਪ ਸਿੰਘ ਨੂੰ ਇੰਚਾਰਜ ਆਈ.ਟੀ.ਸੈੱਲ. ਨਿਯੁਕਤ ਕੀਤਾ ਗਿਆ। ਪ੍ਰਿੰਸੀਪਲ ਜਗਮੋਹਨ ਸਿੰਘ ਨੂੰ ਡਾਇਰੈਕਟਰ ਲਾਇਬ੍ਰੇਰੀ ਨਿਯੁਕਤ ਕੀਤਾ ਹੈ। ਕੰਮ ਵਧੇਰੇ ਸੁਚਾਰੂ ਰੂਪ ਵਿਚ ਚਲਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਤੇ ਅਕਾਡਮੀ ਦਾ ਸਾਲਾਨਾ ਬਜਟ ਜਨਰਲ ਇਜਲਾਸ ਵਿਚ ਰੱਖਣ ਹਿਤ ਪਾਸ ਕੀਤਾ ਗਿਆ।
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਬੰਧਕੀ ਬੋਰਡ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਕੱਤਰ ਨਾਮਜ਼ਦ
This entry was posted in ਪੰਜਾਬ.