ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ਲਈ ਵਿਸ਼ਵ ਸਿਹਤ ਦਿਵਸ ਹਰ ਸਾਲ 7 ਅਪ੍ਰੈਲ ਨੂੰ ਸਾਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ 1948 ਪਹਿਲੀ ਵਿਸ਼ਵ ਸਿਹਤ ਸਭਾ ਦੀ ਮੀਟਿੰਗ ਬੁਲਾਈ ਅਤੇ ਇਹ ਨਿਰਣਾ ਲਿਆ ਗਿਆ ਕਿ ਹਰ ਸਾਲ ਇਹ ਦਿਨ ਮਨਾਇਆ ਜਾਵੇਗਾ ਅਤੇ ਵਿਸਵ ਦੇ ਲੋਕਾਂ ਦੀ ਸਿਹਤ ਸੰਬੰਧੀ ਸੈਮੀਨਾਰ, ਗੋਸ਼ਟੀਆ, ਨਾਟਕ, ਨੁਕੜ ਨਾਟਕ ਕਰਵਾ ਕਿ ਲੋਕਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ ਜਾਵੇਗਾ। ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ ਵਿੱਚ 8 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਅਤੇ ਵਿਸ਼ਵ ਔਟਿਜ਼ਮ ਦਿਵਸ ਮਨਾਇਆ। 9ਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਅੰਗਰੇਜ਼ੀ ਕਲੱਬ ਦੇ ਮੈਂਬਰਾਂ ਦੇ ਨਾਲ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਜਿੱਥੇ ਜਾਗਰੂਕਤਾ ਵਧਾਉਣ, ਸਵੀਕ੍ਰਿਤੀ ਨੂੰ ਉਤਸ਼ਾਹਿਤ ਕਰਨ ਅਤੇ ਔਟਿਸਟਿਕ ਲੋਕਾਂ ਦੀਆਂ ਵਿਲੱਖਣ ਸ਼ਕਤੀਆਂ ਅਤੇ ਅਨੁਭਵਾਂ ਦਾ ਜਸ਼ਨ ਮਨਾਉਣ ਲਈ ਭਾਸ਼ਣ, ਕਵਿਤਾ ਅਤੇ ਸਕਿੱਟ ਪੇਸ਼ ਕੀਤੇ ਗਏ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਸਿਹਤ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੰਗੀ ਸਿਹਤ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ।