ਪੀ ਏ ਯੂ ਐੱਸ ਸੀ/ਬੀ ਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੀ ਏ ਯੂ ਦੇ ਪਾਲ ਔਡੀਟੋਰੀਅਮ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ ਅਤੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ (ਆਈ ਏ ਐੱਸ ) ਵਿਸ਼ੇਸ ਮਹਿਮਾਨ ਦੇ ਤੌਰ ਤੇ ਪਹੁੰਚੇ ਇਸ ਐਸੋਸੀਏਸ਼ਨ ਦੇ ਪ੍ਰਧਾਨ ਸ. ਸਵਰਨ ਸਿੰਘ ਨੇ ਪੰਜਾਬ ਦੇ ਵੱਖ ਕੋਨਿਆਂ ਤੋਂ ਆਏ ਹੋਏ ਲੋਕਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਸਾਡੀ ਜਥੇਬੰਦੀ ਵਲੋਂ ਹਰ ਸਾਲ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ ਜਾਂਦਾ ਹੈ ਅਤੇ ਐੱਸ ਸੀ/ਬੀ ਸੀ ਸਮਾਜ ਦੇ ਮੁਲਾਜਿਮਾਂ ਅਤੇ ਵਿਦਿਆਰਥੀਆਂ ਨੂੰ ਆਉਣ ਵਾਲਿਆਂ ਮੁਸ਼ਕਿਲਾਂ ਬਾਰੇ ਵਿਚਾਰ ਕੀਤੇ ਜਾਂਦੇ ਹਨ ਇਸ ਸਮੇਂ ਮੁੱਖ ਮਹਿਮਾਨ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸੇ ਵੀ ਸੰਸਥਾ ਨੂੰ ਕਾਮਯਾਬ ਕਰਨ ਵਿੱਚ ਸਾਰੇ ਵਰਗਾਂ ਦਾ ਬਰਾਬਰ ਯੋਗਦਾਨ ਹੁੰਦਾ ਹੈ ਅਤੇ ਸਾਨੂ ਜਾਤੀਗਤ ਭੇਦਭਾਵ ਤੋਂ ਬਾਹਰ ਨਿਕਲ ਕੇ ਆਪਣੀ ਸੰਸਥਾ ਨੂੰ ਉਪਰ ਲੈਕੇ ਜਾਣ ਬਾਰੇ ਸੋਚਣਾ ਚਾਹੀਦਾ ਹੈ ਇਸ ਸਮੇਂ ਓਹਨਾ ਕਿਹਾ ਜਿਵੇਂ ਡਾ. ਬੀ ਆਰ ਅੰਬੇਡਕਰ ਨੇ ਗ਼ਰੀਬੀ ਅਤੇ ਜਾਤੀਗਤ ਭੇਦਭਾਵ ਦਾ ਸਾਹਮਣਾ ਕਰਦੇ ਹੋਏ ਉੱਚ ਵਿਦਿਆ ਹਾਸਿਲ ਕੀਤੀ ਓਵੇਂ ਹੀ ਸਾਨੂੰ ਵੀ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ ਵੀ ਸੀ ਗੋਸਲ ਨੇ ਇਸ ਪ੍ਰੋਗਰਾਮ ਨੂੰ ਕਾਮਯਾਬੀ ਨਾਲ ਨੇਪਰੇ ਚੜਨ ਦੀਆਂ ਐਸੋਸੀਏਸਨ ਦੇ ਮੈਂਬਰਾਂ ਨੂੰ ਵਧਾਈ ਵੀ ਦਿੱਤੀ ਡਾ ਰਿਸ਼ੀਪਾਲ ਸਿੰਘ (ਆਈ ਏ ਐੱਸ) ਨੇ ਇਸ ਸਮੇਂ ਬਾਬਾ ਸਾਹਿਬ ਨੂੰ ਫੁਲ ਅਰਪਣ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਨੇ ਵੱਖ-ਵੱਖ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਵੀ ਭਾਰਤ ਦੇ ਵਿਕਾਸ ਲਈ ਕੰਮ ਕੀਤੇ ਅਤੇ ਸਾਨੂ ਵੀ ਓਹਨਾ ਤੋਂ ਇੱਕ ਚੰਗੇ ਇਨਸਾਨ ਬਣਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ ਪੀ ਏ ਯੂ ਦੇ ਡਾਇਰੈਕਟਰ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੌੜਾ ਨੇ ਕਿਹਾ ਕਿ ਸਾਨੂੰ ਕਿਸੇ ਵੀ ਪ੍ਰਕਾਰ ਦੇ ਭੇਦਭਾਵ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ, ਸਮਾਜ ਅਤੇ ਆਪਣੀ ਸੰਸਥਾ ਦੀ ਤਰੱਕੀ ਬਾਰੇ ਸੋਚਣਾ ਚਾਹੀਦਾ ਹੈ ਇਹਨਾਂ ਤੋਂ ਅਲਾਵਾ ਅਵਤਾਰ ਚੰਦ, ਸੁਖਪਾਲ ਸਿੰਘ, ਸੋਹਣ ਸਿੰਘ, ਪ੍ਰੋਫੈਸਰ ਹਰਨੇਕ ਸਿੰਘ, ਡਾ. ਨਿਰਮਲ ਸਿੰਘ (ਪੀ ਐਚ ਦੀ ਸਕਾਲਰ ), ਹਰਮੇਸ਼ ਸਿੰਘ, ਚੌਧਰੀ ਸੁਰਿੰਦਰਪਾਲ ਮੀਲੂ ਅਤੇ ਜਤਿੰਦਰ ਰਾਏ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਪ੍ਰੋਗਰਾਮ ਦੌਰਾਨ ਆਜ਼ਾਦ ਰੰਗਮੰਚ ਕਲਾ ਭਵਨ ਫਗਵਾੜਾ ਵਲੋਂ ਬਾਬਾ ਸਾਹਿਬ ਦੀ ਜੀਵਨੀ ਤੇ “ਦ ਗ੍ਰੇਟ ਅੰਬੇਡਕਰ” ਨਾਟਕ ਦੀ ਬਹੁਤ ਸੋਹਣੀ ਪੇਸ਼ਕਾਰੀ ਕੀਤੀ ਸਟੇਜ ਸਕੱਤਰ ਦੀ ਜਿੰਮੇਵਾਰੀ ਸ੍ਰੀ ਅਸ਼ੋਕ ਕੁਮਾਰ ਨੇ ਬਾਖੂਬੀ ਨਿਭਾਈ ਇਸ ਦੌਰਾਨ ਬਾਬਾ ਸਾਹਿਬ ਨਾਲ ਸੰਬੰਧਤ ਸਾਹਿਤ ਨੂੰ ਬੇਚਣ ਲਈ ਸਟਾਲ ਵੀ ਲਗਾਏ ਗਏ ਸਨ ਪ੍ਰੋਗਰਾਮ ਦੇ ਅੰਤ ਵਿੱਚ ਪਰਮਿੰਦਰ ਪਾਲ ਵਲੋਂ ਧੰਨਵਾਦੀ ਸ਼ਬਦ ਬੋਲੇ ਗਏ