ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ
ਸਮੂਹ ਮੈਂਬਰਾਂ ਨੇ ਪੀ.ਜੀ.ਆਈ. ਦੇ ਡਾਇਰੈਕਟਰ ਡਾ. ਵਿਵੇਕ ਲਾਲ ਵਲੋਂ 4 ਜੂਨ, 2024
ਦੇ ਪੱਤਰ ਰਾਹੀਂ ਨੂੰ ਪੀ.ਜੀ.ਆਈ ਦੇ ਸਟਾਫ਼ ਨੂੰ ਹਿੰਦੀ ਭਾਸ਼ਾ ਵਰਤਣ ਦੀ ਹਦਾਇਤ ਦੇਣ ਦੀ
ਘੋਰ ਨਿੰਦਾ ਕਰਦੇ ਹਨ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਪੀ.ਜੀ.ਆਈ
ਪ੍ਰਸਾਸ਼ਨ ਦੇ ਪੰਜਾਬੀ ਵਿਰੋਧੀ ਫ਼ੈਸਲੇ ਨੂੰ ਮੰਦਭਾਗਾ ਦਸਿਆ। ਉਨ੍ਹਾਂ ਕਿਹਾ ਕਿ ਪੰਜਾਬ
ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਿਆ ਅਤੇ ਚੰਡੀਗੜ੍ਹ ’ਚ ਪੀ.ਜੀ.ਆਈ. ਹਸਪਤਾਲ
ਦਾ ਨਿਰਮਾਣ ਕੀਤਾ ਗਿਆ। ਪੀ.ਜੀ.ਆਈ. ਪ੍ਰਸਾਸ਼ਨ ਦੇ ਇਸ ਫ਼ੈਸਲੇ ਨਾਲ ਪੰਜਾਬ, ਪੰਜਾਬੀ
ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲਿਆਂ ਦੇ ਹਿਰਦੇ ਵਲੂੰਦਰੇ ਗਏ ਹਨ। ਅਕਾਡਮੀ ਦੇ
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਪੀ.ਜੀ.ਆਈ ਪ੍ਰਸਾਸ਼ਨ ਵਲੋਂ ਸਟਾਫ਼
ਨੂੰ ਦਿੱਤੀਆਂ ਹਿਦਾਇਤਾਂ ਘੋਰ ਨਿੰਦਣਯੋਗ ਹਨ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ
ਪੀ.ਜੀ.ਆਈ. ਪ੍ਰਸਾਸ਼ਨ ਦੇ ਪੰਜਾਬੀ ਵਿਰੋਧੀ ਫ਼ੈਸਲੇ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਨਿਰੰਤਰ
ਸੇਵਾ ਕਰਦੀ ਆ ਰਹੀ ਹੈ। ਅਸੀਂ ਅਕਾਡਮੀ ਵਲੋਂ ਮੰਗ ਕਰਦੇ ਹਾਂ ਕਿ ਪੰਜਾਬੀ ਭਾਸ਼ਾ ਦੀ
ਥਾਂ ਹਿੰਦੀ ਭਾਸ਼ਾ ਦੀ ਵਰਤੋਂ ਕਰਨ ਲਈ ਸਟਾਫ਼ ਨੂੰ ਦਿੱਤੀਆਂ ਹਦਾਇਤਾਂ ਤੁਰੰਤ ਵਾਪਸ
ਲਈਆਂ ਜਾਣ।
ਪੀ.ਜੀ.ਆਈ ਪ੍ਰਸਾਸ਼ਨ ਦੇ ਪੰਜਾਬ ਵਿਰੋਧੀ ਫ਼ੈਸਲੇ ਦੀ ਨਿੰਦਾ ਕਰਨ ਵਾਲਿਆਂ ਵਿਚ ਡਾ.
ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ.
ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ,
ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ
ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ.
ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ
ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ
ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ,
ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।