ਥਰੀਏਵਾਲ/ਮਜੀਠਾ : ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲੋਕ ਪੀ.ਐਚ.ਸੀ ਥਰੀਏਵਾਲ ਵਿਖੇ ਬੂਟੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਬੋਲਦਿਆ ਹੋਏ ਡਾ. ਸਤਨਾਮ ਸਿੰਘ ਨੇ ਕਿਹਾ ਕਿ ਲਗਾਤਾਰ ਘੱਟ ਰਹੇ ਰੁੱਖਾਂ ਦੇ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਜਿਸਦਾ ਖਮਿਆਜਾ ਲੋਕਾਂ ਨੂੰ ਤੇਜ ਗਰਮੀ ਦੇ ਰੂਪ ਵਿੱਚ ਭੁਗਤਨਾ ਪੈ ਰਿਹਾ ਹੈ। ਉਹਨਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਖਾਲੀ ਪਈਆਂ ਜਗਾਹਾਂ ਉੱਤੇ ਜਿਆਦਾ ਤੋਂ ਜਿਆਦਾ ਪੌਦੇ ਲਗਾਓ।ਉਸਦੇ ਨਾਲ ਨਾਲ ਇਹਨਾਂ ਦੀ ਪਰਵਰਿਸ਼ ਵੀ ਕੀਤੀ ਜਾਵੇ ਤਾਂ ਕਿ ਇਹ ਰੁੱਖ ਦਾ ਰੂਪ ਧਾਰਨ ਕਰਕੇ ਵਾਤਾਵਰਨ ਨੂੰ ਸੰਤੁਲਿਤ ਕਰ ਸਕਣ। ਇਸ ਮੌਕੇ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਣਜੀਤ ਕੁਮਾਰ, ਡਾ. ਕਨਿਕਾ ਮਹਾਜਨ, ਅਮਨਪਾਲ ਸਿੰਘ, ਸਰਬਜੀਤ ਕੌਰ ਤੇ ਹੋਰ ਮੌਜੂਦ ਸਨ।