ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਡਿਗਰੀ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਨਾਲ ਨਾਲ ਡਿਪਲੋਮਾ ਸਟ੍ਰੀਮ ਦੇ 750 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ । ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿੱਠਾ ਫਲ ਦੇਣ ਲਈ ਮੁੱਖ ਸਰਪ੍ਰਸਤ ਡਾ. ਸੁਸ਼ੀਲ ਮਿੱਤਲ, ਵਾਈਸ ਚਾਂਸਲਰ, ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਖ਼ਾਸ ਤੌਰ ਤੇ ਹਾਜ਼ਰ ਸਨ। ਜਦ ਕਿ ਡਾ. ਭੋਲਾ ਰਾਮ ਗੁਰਜਰ, ਡਾਇਰੈਕਟਰ, ਐਨ.ਆਈ.ਟੀ.ਟੀ.ਟੀ.ਆਰ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਮੁੱਖ ਮਹਿਮਾਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਜਿਸ ‘ਚ ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ।ਡਾ. ਸੁਸ਼ੀਲ ਮਿੱਤਲ ਨੇ ਸਭ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪਲ ਇਕ ਵਿਦਿਆਰਥੀ ਦੀ ਜ਼ਿੰਦਗੀ ਵਿਚ ਜਿੱਥੇ ਖ਼ੁਸ਼ੀਆਂ ਲੈ ਕੇ ਆਉਂਦਾ ਹੈ ਉੱਥੇ ਹੀ ਅੱਗੇ ਉਨ੍ਹਾਂ ਲਈ ਇਕ ਚੈਲੇਜ਼ ਭਰੀ ਜ਼ਿੰਦਗੀ ਵੀ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ।ਡਾ. ਭੋਲਾ ਰਾਮ ਗੁਰਜਰ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੀ ਸਿੱਖਿਆਂ ਨੂੰ ਸੁਚਾਰੂ ਰੂਪ ਵਿਚ ਵਰਤਦੇ ਹੋਏ ਇਸ ਦੀ ਵਰਤੋਂ ਆਪਣੇ ਅਤੇ ਦੇਸ਼ ਦੇ ਉੱਜਲ ਭਵਿਖ ਲਈ ਵਰਤਣ ।ਇਸ ਦੇ ਨਾਲ ਹੀ ਉਨ੍ਹਾਂ ਗੁਲਜ਼ਾਰ ਗਰੁੱਪ ਦੀ ਮੈਨੇਜਮੈਂਟ ਨੂੰ ਮਿਆਰੀ ਸਿੱਖਿਆ ਦੇਣ ਤੇ ਵਧਾਈ ਦਿੰਦੇ ਹੋਏ ਸਾਰੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆ।
ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ । ਇਸ ਉਪਰਾਲੇ ਲਈ ਗੁਲਜ਼ਾਰ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ ।
ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿਚ ਬਦਲਾਓ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿੱਖਿਆਂ ਦਾ ਮਨੋਰਥ ਹਰ ਨਾਗਰਿਕ ਨੂੰ ਜਾਤੀਵਾਦ, ਧਰਮ ਅਤੇ ਭਾਸ਼ਾਈ ਵਿਤਕਰਿਆਂ ਤੋਂ ਉੱਪਰ ਚੁੱਕਣਾ ਹੈ ਅਤੇ ਇਸ ਨੂੰ ਅਪਣਾਉਣਾ ਸਮੇਂ ਦੀ ਮੰਗ ਹੈ । ਇਸ ਮੌਕੇ ਤੇ ਵਿਦਿਆਰਥੀਆਂ ਨੇ ਹਵਾ ‘ਚ ਟੋਪੀਆਂ ਉਛਾਲ ਕੇ ਆਪਣੀ ਆਉਣ ਵਾਲੀ ਜ਼ਿੰਦਗੀ ਲਈ ਖ਼ੁਸ਼ੀ ਜ਼ਾਹਿਰ ਕੀਤੀ ।