ਨਵਾਂ ਸ਼ਹਿਰ,(ਉਮੇਸ਼ ਜੋਸ਼ੀ) – ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਬਲਾਚੌਰ ਦੇ ਪਿੰਡ ਝੁਗੀਆਂ ਬੇਟ ਵਿਖੇ ਪਹੁੰਚ ਕੇ ਅਨੁਸੂਚਿਤ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਉਹਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਐਸੀ ਭਾਈਚਾਰੇ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਨਵਾਂਸ਼ਹਿਰ ਜਿਲ੍ਹੇ ਨਾਲ ਸਬੰਧਤ 20 ਸ਼ਕਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਉਹ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਪਹੁੰਚੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ, ਆਪਸੀ ਲੜਾਈ, ਪੁਲਿਸ ਵਿਭਾਗ ਵਿਰੁੱਧ ਸ਼ਕਾਇਤਾਂ, ਗਲਤ ਮੁਕੱਦਮਿਆਂ ਵਿੱਚ ਨਾਮ ਦਰਜ, ਧੋਖਾਧੜੀ ਆਦਿ ਸਬੰਧੀ ਸ਼ਕਾਇਤਾ ਪ੍ਰਾਪਤ ਹੋਈਆਂ ਸਨ।ਉਹਨਾਂ ਨੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਪੁਲਿਸ ਅਧਿਕਾਰੀਆਂ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਣਦੀ ਕਾਰਵਾਈ ਕਰਕੇ ਰਿਪੋਰਟ ਕਮਿਸ਼ਨ ਕੋਲ ਪੇਸ਼ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਰ ਲੋਕਾਂ ਦੀਆਂ ਮੁਸ਼ਕਲਾ ਵੀ ਸੁਣੀਆਂ ਅਤੇ ਉਨ੍ਹਾਂ ਦੀ ਦਰਖਾਸਤਾਂ ਪ੍ਰਾਪਤ ਕਰਕੇ ਸਬੰਧਤ ਵਿਭਾਗਾਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਕਿ ਸਮੂਹ ਵਿਭਾਗਾ ਵਲੋ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਾ ਹਰ ਮਹੀਨੇ ਰੀਵਿਊ ਕੀਤਾ ਜਾਇਆ ਕਰੇ। ਇਸ ਤੋ ਇਲਾਵਾ ਸਰਕਾਰੀ ਕ੍ਰਮਚਾਰੀਆਂ ਨਾਲ ਸਬੰਧਤ ਗਾਈਡ ਲਾਈਨ ਅਨੁਸਾਰ ਸੀਨੀਆਰਤਾਂ ਅਤੇ ਰਿਜਰਵੇਸ਼ਨ ਸਬੰਧੀ ਮੁਸ਼ਕਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਇਸ ਤੋ ਇਲਾਵਾ ਪੁਲਿਸ ਪ੍ਰਸ਼ਾਸਨ ਵਲੋ ਆਏ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੇਸਾਂ ਨੂੰ ਡੀਲ ਕਰਨ ਲਈ ਇਕ ਗਜਟਿਡ ਰੈਂਕ ਦਾ ਨੋਡਲ ਅਧਿਕਾਰੀ ਲਗਾਉਣ ਦੇ ਵੀ ਆਦੇਸ਼ ਦਿੱਤੇ ਗਏ ਤਾਂ ਜੋ ਆਮ ਲੋਕਾਂ ਨੂੰ ਜਲਦੀ ਇਨਸਾਫ ਮਿਲ ਸਕੇ।ਇਸ ਮੌਕੇ ਇਸ ਮੌਕੇ ਤੇ ਏਡੀਸੀ (ਜ)ਰਾਜੀਵ ਵਰਮਾ, ਏਡੀਸੀ (ਡੀ) ਸਾਗਰ ਸੇਤੀਆ, ਐਸਡੀਐਮ ਨਵਾਂ ਸ਼ਹਿਰ ਅਕਸੀਤਾ ਗੁਪਤਾ, ਐਸਡੀਐਮ ਬਲਾਚੌਰ ਰਵਿੰਦਰ ਬੰਸਲ, ਐਸਡੀਐਮ ਬੰਗਾ ਵਿਕਰਮਜੀਤ ਸਿੰਘ ਪੰਥੇ, ਡੀਐਸਪੀ ਮਾਧਵੀ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼
This entry was posted in ਪੰਜਾਬ.