ਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ

Screenshot_2024-11-25_11-38-21.resizedਅੰਮ੍ਰਿਤਸਰ – ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ। ਜ਼ਿਕਰਯੋਗ ਹੈ ਕਿ 15 ਜੁਲਾਈ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬਾਬਾ ਦਯਾ ਸਿੰਘ ਜੀ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਹੋਇਆ ਸੀ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਹੋਏ ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Screenshot_2024-11-25_11-37-52.resizedਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਦਯਾ ਸਿੰਘ ਵੱਲੋਂ ਕੌਮ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਦਯਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਸਿੱਖ ਪੰਥ ਲਈ ਵੱਡਮੁੱਲੀਆਂ ਸੇਵਾਵਾਂ ਕੀਤੀਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਤਤਪਰ ਰਹੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਦਲ ਪੰਥ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਇਸ ਸਨਮਾਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਲਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਵੰਤ ਸਿੰਘ, ਬਾਬਾ ਜੀਤ ਸਿੰਘ ਜੌਲਾਂ ਵਾਲੇ, ਬਾਬਾ ਸੁਖਵਿੰਦਰ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਫੁੰਮਣ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਦਿਲਜੀਤ ਸਿੰਘ ਬੇਦੀ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਨਿਹਾਲ ਸਿੰਘ ਸਭਰਾਵਾਂ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਘੋਲਾ ਸਿੰਘ ਸਰਹਾਲੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਦਰਸ਼ਨ ਸਿੰਘ ਸ਼ਾਸ਼ਤਰੀ ਨਿਰਮਲ ਅਖਾੜੇ ਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਵਾਲੇ, ਗਿਆਨੀ ਪ੍ਰਤਾਪ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਹਜ਼ੂਰ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਤਰਨਾ ਦਲ, ਬਾਬਾ ਪ੍ਰਗਟ ਸਿੰਘ, ਬਾਬਾ ਲੱਖਾ ਸਿੰਘ ਕੋਟੇ ਵਾਲੇ ਵੱਲੋਂ ਬਾਬਾ ਕੁਲਵਿੰਦਰ ਸਿੰਘ, ਬਾਬਾ ਅਮੀਰ ਸਿੰਘ ਜਵੰਦੀ ਟਕਸਾਲ ਵਾਲੇ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਹਰੀ ਸਿੰਘ ਨਾਨਕਸਰ ਹਰੀਕੇ, ਬਾਬਾ ਨਿਰਮਲ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੌਜ ਦਾਸ ਜੀ ਮਾੜੀ ਕੰਬੋਕੀ, ਗਿਆਨੀ ਅਵਤਾਰ ਸਿੰਘ ਹਜ਼ੂਰ ਸਾਹਿਬ, ਬਾਬਾ ਸੁਰਜੀਤ ਸਿੰਘ ਕੈਰੋਂ, ਬਾਬਾ ਤਰਲੋਕ ਸਿੰਘ ਤੇ ਬਾਬਾ ਰਘਬੀਰ ਸਿੰਘ ਖ਼ਿਆਲੇ ਵਾਲੇ, ਬਾਬਾ ਜਸਪਾਲ ਸਿੰਘ ਮਾਲਵਾ ਦਲ, ਬਾਬਾ ਨਰਿੰਦਰ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋ ਬਾਬਾ ਗੁਰਮੇਲ ਸਿੰਘ ਜੀ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਜੁਗਿੰਦਰ ਸਿੰਘ ਲੋਪੋਕੇ, ਬਾਬਾ ਗੁਰਰਾਜਪਾਲ ਸਿੰਘ, ਗਿਆਨੀ ਅਤਰ ਸਿੰਘ, ਫਤਹਿਗੜ੍ਹ ਸਾਹਿਬ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਜੁਗਰਾਜ ਸਿੰਘ ਮੱਖੀ ਵਾਲੇ, ਬਾਬਾ ਹਰਦੇਵ ਸਿੰਘ ਝਾੜ ਸਹਿਬ ਵਾਲੇ, ਬਾਬਾ ਕਰਨੈਲ ਸਿੰਘ ਮੋਗੇ ਵਾਲੇ, ਬਾਬਾ ਹਰੀ ਸਿੰਘ ਜੀ ਨਾਨਕਸਰ, ਬਾਬਾ ਹਰਭੇਜ ਸਿੰਘ ਚੋਹਲਾ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ, ਗਿਆਨੀ ਪ੍ਰਤਾਪ ਸਿੰਘ ਠੱਠੇ ਵਾਲੇ, ਗਿਆਨੀ ਸੁਖਵਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਹੀਰਾ ਸਿੰਘ ਠੱਠੀ ਖਾਰੇ ਵਾਲੇ, ਬਾਬਾ ਸਤਨਾਮ ਸਿੰਘ ਕਿੜੀ ਅਫਗਾਨਾ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਪ੍ਰੇਮ ਸਿੰਘ ਸੁਰਸਿੰਘ, ਬਾਬਾ ਦਵਿੰਦਰ ਸਿੰਘ ਨਿਰਮਲ ਕੁਟੀਆ ਸ਼ਹਾਬਪੁਰ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਬਾਬਾ ਹਰਜੀਤ ਸਿੰਘ ਕੈਨੇਡਾ, ਗਿਆਨੀ ਦਵਿੰਦਰ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਸ. ਕੰਵਰਚੜ੍ਹਤ ਸਿੰਘ, ਭਾਈ ਜਰਨੈਲ ਸਿੰਘ ਫੈਕਟਰੀ ਵਾਲੇ, ਸ. ਪੌਲ ਸਿੰਘ ਆਸਟ੍ਰੇਲੀਆ, ਸ. ਰਾਜਬੀਰ ਸਿੰਘ ਆਸਟ੍ਰੇਲੀਆ. ਕਵੀਸ਼ਰ ਭਾਈ ਗੁਰਮੁਖ ਸਿੰਘ, ਸ. ਗੁਰਨਾਮ ਸਿੰਘ ਜੀ ਮਨਿਹਾਲਾ, ਭਾਈ ਭਗਵੰਤ ਸਿੰਘ ਸੂਰਵਿੰਡ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਗੁਰਜੰਟ ਸਿੰਘ ਬੈਂਕਾ, ਭਾਈ ਗੁਰਪ੍ਰਤਾਪ ਸਿੰਘ ਸੁੱਗਾ ਸਮੇਤ ਹੋਰ ਮੌਜੂਦ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>