ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਅਤੇ ਪਾਵਨ ਹੁਕਮਨਾਮਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਵੱਖ-ਵੱਖ ਕਵੀਸ਼ਰੀ, ਕਥਾਵਾਚਕ ਅਤੇ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
This entry was posted in ਪੰਜਾਬ, ਮੁਖੱ ਖ਼ਬਰਾਂ.