ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਸਰਦਾਰਾ ਸਿੰਘ ਜੌਹਲ ਜੀ ਨੂੰ ਡੀ ਲਿੱਟ ਦੀ ਡਿਗਰੀ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇੇ ਡਾ. ਸ. ਸ. ਜੌਹਲ ਜੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਡਾ. ਸ. ਸ. ਜੌਹਲ ਜੀ ਨੂੰ ਡੀ ਲਿੱਟ ਦੀ ਆਨਰੇਰੀ ਡਿਗਰੀ ਦੇ ਕੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਲੇਖਕਾਂ ਅਤੇ ਪੰਜਾਬੀਆਂ ਦੇ ਮਾਣ ਵਿਚ ਵਾਧਾ ਕੀਤਾ ਹੈ।
ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਡਾ. ਸ. ਸ. ਜੌਹਲ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾ. ਜੌਹਲ ਸਾਹਿਬ ਨੂੰ ਡੀ ਲਿੱਟ ਦੀ ਡਿਗਰੀ ਮਿਲਣ ’ਤੇ ਸਾਡਾ ਸਾਰਿਆਂ ਦਾ ਮਾਣ ਵਧਿਆ ਹੈ ਕਿਉਂਕਿ ਉਹ ਸਾਡੇ ਸਭ ਦੇ ਵਡੇਰੇ ਹਨ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਡਾ. ਸ. ਸ. ਜੌਹਲ ਜੀ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਡਾ. ਜੌਹਲ ਜੀ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੀ ਇਸ ਮਿਆਰ ਦੀਆਂ ਡਿਗਰੀਆਂ ਪ੍ਰਦਾਨ ਕਰ ਚੁੱਕੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤਾਂ ਡਾਕਟਰ ਆਫ਼ ਸਾਇੰਸ ਅਤੇ ਬਾਕੀ ਤਿੰਨੇ ਯੂਨੀਵਰਸਿਟੀਆਂ ਡੀ ਲਿੱਟ ਦੀ ਆਨਰੇਰੀ ਡਿਗਰੀ ਪ੍ਰਦਾਨ ਕਰ ਚੁੱਕੀਆਂ ਹਨ।
ਡਾ. ਸਰਦਾਰਾ ਸਿੰਘ ਜੌਹਲ ਜੀ ਨੂੰ ਵਧਾਈ ਦੇਣ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।