ਅੰਮ੍ਰਿਤਸਰ- ਸਾਬਕਾ ਰਾਜਪਾਲ ਸੁਰਜੀਤ ਸਿੰਘ ਬਰਨਾਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਰੋਮਣੀ ਅਕਾਲੀ ਦਲ ਬਾਦਲ ਨੂੰ ਹਰਾਉਣ ਲਈ ਕਿਸੇ ਵੀ ਦੂਸਰੇ ਅਕਾਲੀ ਦਲ ਨਾਲ ਸਮਝੌਤਾ ਕਰ ਸਕਦੀ ਹੈ।
ਅੰਮ੍ਰਿਤਸਰ ਵਿੱਚ ਇੱਕ ਬੈਠਕ ਦੌਰਾਨ ਬਰਨਾਲ ਨੇ ਕਿਹਾ ਕਿ ਪੰਜਾਬ ਪੀਪਲਜ਼ ਪਾਰਟੀ ਨਾਲ ਸਮਝੌਤੇ ਬਾਰੇ ਵੀ ਸੋਚ ਵਿਚਾਰ ਕੀਤੀ ਜਾ ਰਹੀ ਹੈ। ਸ਼ਰੋਮਣੀ ਅਕਾਲੀ ਦਲ ਲੌਂਗੋਵਾਲ ਦੇ ਵਰਕਰਾਂ ਤੇ ਹਮਲਿਆਂ ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਰਾਜ ਵਿੱਚ ਕਾਨੂੰਨ ਅਵਸਥਾ ਚੌਪਟ ਹੋ ਚੁੱਕੀ ਹੈ। ਉਨ੍ਹਾਂ ਨੇ ਪਰਦੀਪ ਸਿੰਘ ਵਾਲੀਆ ਨੂੰ ਪਾਰਟੀ ਦੇ ਮਾਝਾ ਜੋਨ ਦਾ ਕਨਵੀਨਰ ਨਿਯੁਕਤ ਕੀਤਾ ਹੈ ਅਤੇ ਵਾਲੀਆ ਅੰੀਮ੍ਰਤਸਰ, ਤਰਨਤਾਰਨ ਅਤੇ ਗੁਰਦਾਸਪੁਰ ਜਿਲ੍ਹਿਆਂ ਵਿੱਚ ਪਾਰਟੀ ਨੂੰ ਸੰਗਠਨ ਕਰਨ ਦਾ ਕੰਮਕਾਰ ਸੰਭਾਲਣਗੇ।