ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ‘ਪੰਜਾਬ ਬਚਾਓ ਯਾਤਰਾ’ ਦਾ ਆਯੋਜਨ ਪੰਜਾਬ ਸਟੇਟ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਹੈ। ਇਸ ਯਾਤਰਾ ਦੀ ਕਮਾਂਡ ਕੈਪਟਨ ਖੁਦ ਹੀ ਸੰਭਾਲਣਗੇ।
ਪਾਰਟੀ ਹਾਈਕਮਾਨ ਨੇ ਯਾਤਰਾ ਦੀ ਅਗਵਾਈ ਲਈ ਕਿਸੇ ਵੀ ਨੇਤਾ ਨੂੰ ਨਿਯੁਕਤ ਨਹੀਂ ਕੀਤਾ ਹੈ। ਇਸ ਲਈ ਇਸ ਯਾਤਰਾ ਦਾ ਆਯੋਜਨ ਸੰਯੁਕਤ ਰੂਪ ਵਿੱਚ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਚਰਕ ਦੇ ਨਾਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਸਰਵਜਨਿਕ ਬੈਠਕਾਂ ਨੂੰ ਸੰਬੋਧਨ ਕਰਨਗੇ।ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਸਾਰੇ ਮੁੱਖ ਨੇਤਾਵਾਂ ਨੂੰ ਯਾਤਰਾ ਦੇ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਬਚਾਓ ਯਾਤਰਾ ਇੱਕ ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਨੇਤਾ ਇਸ ਯਾਤਰਾ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਕਰਕੇ ਉਹ ਹੀ ਇਸ ਯਾਤਰਾ ਦੀ ਅਗਵਾਈ ਕਰਨਗੇ ਅਤੇ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਜਿੱਤ ਪ੍ਰਾਪਤ ਕਰਨ ਲਈ ਜੋਰ ਲਗਾਉਣਾ ਹੋਵੇਗਾ।