ਅੰਮ੍ਰਿਤਸਰ:- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ’ਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿਚ ਆਈ ਸਿੱਖ ਜਗਤ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਕੁਲਵਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣੇ ਵਾਲੇ) ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਡਾਇਰੈਕਟਰ ਸ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਸ. ਤਰਲੋਚਨ ਸਿੰਘ, ਸ. ਸਤਬੀਰ ਸਿੰਘ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਤੇ ਸ. ਦਿਲਬਾਗ ਸਿੰਘ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਅੰਗਰੇਜ਼ ਸਿੰਘ, ਸ. ਕੁਲਦੀਪ ਸਿੰਘ, ਸ. ਛਿੰਦਰ ਸਿੰਘ ਤੇ ਸ. ਰਣਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ ਤੇ ਸ. ਪ੍ਰਤਾਪ ਸਿੰਘ, ਐਡੀ. ਮੈਨੇਜਰ ਸ. ਬੇਅੰਤ ਸਿੰਘ, ਸ. ਬਲਦੇਵ ਸਿੰਘ ਤੇ ਸ. ਸਤਨਾਮ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਪ੍ਰਮਜੀਤ ਸਿੰਘ ਮੂੰਡਾ ਪਿੰਡ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ/ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ, ਚੀਫ਼ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਅਕਾਊਂਟੈਂਟ ਸ. ਪਰਉਪਕਾਰ ਸਿੰਘ, ਸੁਪਰਵਾਈਜ਼ਰ ਸ. ਜਤਿੰਦਰ ਸਿੰਘ, ਸ. ਲਖਬੀਰ ਸਿੰਘ ਡੋਗਰ, ਸ. ਸੁਖਬੀਰ ਸਿੰਘ, ਕੰਪਿਊਟਰ ਡਿਜ਼ਾਈਨਰ ਸ. ਭੁਪਿੰਦਰ ਸਿੰਘ, ਸ. ਪ੍ਰਮਜੀਤ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁਚੇ ਤੋਂ ਸਟਾਫ ਤੋਂ ਇਲਾਵਾ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਮੌਜੂਦ ਸਨ।