ਅਹਿਮਦਗੜ੍ਹ - (ਰਾਮਜੀ ਦਾਸ ਚੌਹਾਨ) ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਬੱਲੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਕਿਲਾਂ ਰਾਏਪੁਰ ਦੇ ਵਿਧਾਇਕ ਸ਼੍ਰੀ ਜਸਬੀਰ ਸਿੰਘ ਜੱਸੀ ਖੰਗੂੜਾ ਅਤੇ ਜਗਪਾਲ ਸਿੰਘ ਖੰਗੂੜਾ ਨੇ ਸ਼ਿਰਕਤ ਕੀਤੀ। ਖੰਗੂੜਾ ਭਰਾਵਾਂ ਨੇ ਪੜ੍ਹਾਈ, ਖੇਡਾਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥਿਆਂ ਨੂੰ ਇਨਾਮਾਂ ਦੀ ਵੰਡ ਕਰ ਕੇ ਸਨਮਾਨਿਤ ਵੀ ਕੀਤਾ। ਵਿਦਿਆਰਥੀਆਂ ਵਲੋਂ ਸਾਇੰਸ ਤਕਨਾਲੋਜੀ ਸਬੰਧੀ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਪੰਜਾਬੀ ਸਭਿਆਚਾਰ ਅਤੇ ਵਿਸ਼ੇਸ਼ ਕਰ ਕੇ ਦੇਸ਼ ਭਗਤੀ ਦੇ ਗੀਤ, ਨਾਟਕ, ਪੰਜਾਬ ਦਾ ਲੋਕ ਨਾਚ ਭੰਗੜਾ-ਗਿੱਧਾ ਆਦਿ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਵਹੋਂ ਪਹੁੰਚੇ ਸ. ਖੰਗੂੜਾ ਨੇ ਕਿਹਾ ਕਿ ਪੇਂਡੂ ਸਿਖਿਆ ਦਾ ਮਿਆਰ ਕਾਫੀ ਕਾਫੀ ਥੱਲੇ ਡਿੱਗ ਚੁੱਕਿਆ ਜਿਸ ਨੂੰ ਉੱਚਾ ਚੁਕਣ ਲਈ ਸਰਕਾਰ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਜਿਸ ਨਾਲ ਪੇਂਡੂ ਬੱਚੇ ਵੀ ਮਿਆਰੀ ਸਿਖਿਆ ਪ੍ਰਾਪਤ ਕਰ ਕੇ ਆਪ ਭਵਿੱਖ ਸੰਵਾਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਵੇਸਲੀ ਨਹੀਂ ਹੈ। ਇਸ ਮੌਕੇ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ, ਸੁਖਦੇਵ ਸਿੰਘ ਵਾਲੀਆ, ਸਰਪੰਚ ਰਣਜੀਤ ਸਿੰਘ, ਬਿਕਰਮ ਸਿੰਘ ਫੱਲੇਵਾਲ, ਸੰਜੇ ਸੂਦ, ਪ੍ਰੋ: ਅਮਰਜੀਤ ਸਿੰਘ ਸਿੱਧੂ, ਪ੍ਰਿੰਸੀਪਲ ਐਸ.ਐਸ. ਸ਼ੇਰਗਿੱਲ, ਪ੍ਰਿੰਸੀਪਲ ਸਰੋਜ ਰਾਣੀ ਆਦਿ ਹਾਜ਼ਰ ਸਨ।