ਬੰਗਾ-ਸੂਬੇ ਦੀ ਮੌਜੂਦਾ ਲੀਡਰਸ਼ਿਪ ਗਰੀਬਾਂ ਦਾ ਲਹੂ ਚੂਸ ਰਹੀ ਹੈ। ਇਹ ਵਿਚਾਰ ਪੀਪੁਲਜ਼ ਪਾਰਟੀ ਆਫ਼ ਪੰਜਾਬ ਦੇ ਮੁੱਖੀ ਮਨਪ੍ਰੀਤ ਸਿੰਘ ਬਾਦਲ ਵਲੋਂ ਇਥੇ ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਸਾਂਝੇ ਮੋਰਚੇ ਵਲੋਂ ਆਯੋਜਿਤ ਇੱਜ਼ਤ ਸੰਭਾਲ ਰੈਲੀ ਦੌਰਾਨ ਪ੍ਰਗਟਾਏ ਗਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਵਲੋਂ ਰਲਕੇ ਬੂਰਾ ਕੁਸ਼ਤੀ ਖੇਡੀ ਜਾ ਰਹੀ ਹੈ, ਇਸੇ ਕਰਕੇ ਪੰਜਾਬ ਦਾ ਰਾਜਨੀਤਕ ਮਾਹੌਲ ਗੜਬੜਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਾਂਝੇ ਮੋਰਚੇ ਦੀ ਸਰਕਾ ਬਣਨ ‘ਤੇ ਰਾਜ ਵਿਚ ਐਜੂਕੇਸ਼ਨ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੰਨਾ ਤਾਂ ਸਿਰਫ਼ ਭ੍ਰਿਸ਼ਟਾਚਾਰ ਦੇ ਖਿਲਾਫ਼ ਕੰਮ ਕਰ ਰਿਹਾ ਹੈ ਪਰ ਸਾਡੀ ਪਾਰਟੀ ਦੇ ਪਾਸ ਨਸ਼ੇ, ਰਿਸ਼ਵਤਖੋਤੀ ਅਤੇ ਬੇਰੁਜ਼ਗਾਰੀ ਜਿਹੇ ਅਨੇਕਾਂ ਮੁੱਦੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਉਹ 117 ਸੀਟਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ ਤੀਜੇ ਮੋਰਚੇ ਦਾ ਸਾਥ ਦੇਣ ਦੀ ਅਪੀਲ ਕੀਤੀ।