ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਲੋਕਪਾਲ ਬਿੱਲ ਨੂੰ ਪਾਸ ਕਰਵਾਉਣ ਲਈ ਸਾਰੇ ਸਹਿਯੋਗੀ ਦਲਾਂ ਤੋਂ ਸਹਿਯੋਗ ਮੰਗਿਆ ਹੈ। ਲੋਕਸੱਭਾ ਵਿੱਚ ਚੱਲ ਰਹੀ ਬਹਿਸ ਦੌਰਾਨ ਪ੍ਰਧਾਨਮੰਤਰੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਲੋਕਪਾਲ ਬਿੱਲ ਨੂੰ ਪਾਸ ਕਰਨ ਵਿੱਚ ਮੱਦਦ ਕਰਨੀ ਚਾਹੀਦੀ ਹੈ। ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਲੋਕ ਹਰ ਰੋਜ਼ ਹੋ ਰਹੇ ਭ੍ਰਿਸ਼ਟਾਚਾਰ ਤੋਂ ਬਹੁਤ ਦੁੱਖੀ ਹੈ। ਲੋਕ ਗੁਸੇ ਵਿੱਚ ਹਨ। ਇਸ ਲਈ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਨਿਜਾ ਦਿਵਾਉਣ ਲਈ ਲੋਕਪਾਲ ਬਿੱਲ ਨੂੰ ਪਾਸ ਕਰਵਾਉਣ ਵਿੱਚ ਸੱਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਲੋਕਪਾਲ ਬਿੱਲ ਲਿਆਂਦਾ ਹੈ, ਉਹ ਸੰਸਦ ਦੀਆਂ ਭਾਵਨਾਵਾਂ ਦੇ ਅਨੂਕੂਲ ਹੈ। ਇਸ ਬਿੱਲ ਤੇ ਸੱਭ ਦੀ ਰਾਏ ਲਈ ਗਈ ਹੈ ਅਤੇ ਇਹ ਜਨਤਾ ਦੀਆਂ ਉਮੀਦਾਂ ਤੇ ਖਰਾ ਉਤਰੇਗਾ। ਉਨ੍ਹਾਂ ਨੇ ਕਿਹਾ ਕਿ ਹਰ ਨੇਤਾ ਨੂੰ ਭ੍ਰਿਸ਼ਟ ਕਹਿਣਾ ਗੱਲਤ ਹੋਵੇਗਾ।ਪ੍ਰਧਾਨਮੰਤਰੀ ਨੇ ਇਹ ਵੀ ਕਿਹਾ ਕਿ ਕਾਨੂੰਨ ਬਣਾਉਣ ਦਾ ਹੱਕ ਸਿਰਫ਼ ਸੰਸਦ ਨੂੰ ਹੈ। ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪ੍ਰਧਾਨਮੰਤਰੀ ਨੇ ਕਿਹਾ ਕਿ ਲੋਕਪਾਲ ਬਿੱਲ ਦੇ ਤਹਿਤ ਲੋਕਯੁਕਤਾਂ ਦਾ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਆਈ ਨੂੰ ਸੁਤੰਤਰਤਾ ਦਿੱਤੀ ਗਈ ਹੈ। ਸੀਬੀਆਈ ਬਿਨਾਂ ਕਿਸੇ ਦਖ਼ਲ ਦੇ ਕੰਮ ਕਰ ਸਕੇ ਇਸ ਦਾ ਖਾਸ ਖਿਆਲ ਰੱਖਿਆ ਗਿਆ ਹੈ।