ਖੰਨਾ-ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੀ ਚੋਣ ਮੁਹਿੰਮ ਨੂੰ ਉਦੋਂ ਹੋਰ ਵੱਡਾ ਹੁਲਾਰਾ ਮਿਲਿਆ ਜਦੋਂ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਭੱਟੀ (ਚੋਣ ਨਿਸ਼ਾਨ ਬੈਟ) ਨੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਮੱਰਥਨ ਕਰਨ ਦਾ ਐਲਾਨ ਕਰ ਦਿੱਤਾ। ਪਿੰਡ ਅਲੌੜ ਵਿਖੇ ਇਕ ਚੋਣ ਸਭਾ ਦੌਰਾਨ ਭੱਟੀ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਜ਼ੋਰ ਪਾਏ ਜਾਣ ‘ਤੇ ਅਤੇ ਦਿਲ ਦੀ ਆਵਾਜ਼ ਨੂੰ ਪਹਿਲ ਦਿੰਦਿਆਂ ਉਨ੍ਹਾਂ ਕੋਟਲੀ ਦੇ ਹੱਕ ‘ਚ ਤੁਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵਿਕਾਸ ਦੀ ਲਹਿਰ ਸਿਰਫ ਕਾਂਗਰਸ ਪਾਰਟੀ ਹੀ ਚਲਾ ਸਕਦੀ ਹੈ। ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਭੱਟੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਨਾਲ ਇਨ੍ਹਾਂ ਨੂੰ ਕੋਈ ਸਰੋਕਾਰ ਨਹੀਂ, ਅਕਾਲੀ ਸਿਰਫ ਆਪਣਾ ਭਲਾ ਸੋਚਦੇ ਹਨ ਨਾ ਕਿ ਪੰਜਾਬਵਾਸੀਆਂ ਦਾ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸਮੱਰਥਨ ਦੇਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਲੋਕਤਾਂਤਰਿਕ ਪਾਰਟੀ ਹੈ ਅਤੇ ਸਭ ਇਕ ਨੂੰ ਇਸ ਪਾਰਟੀ ‘ਚ ਆਪੋ-ਆਪਣੇ ਵਿਚਾਰ ਪ੍ਰਗਟ ਕਰਨ ਦੀ ਖੁਲ੍ਹ ਹੈ ਜਦਕਿ ਅਕਾਲੀ ਦਲ ਅਤੇ ਬਸਪਾ ‘ਤੇ ਕਿਸੇ ਇਕ ਦਾ ਜਾਂ ਪਰਿਵਾਰਾਂ ਦਾ ਕਬਜ਼ਾ ਹੈ ਅਤੇ ਇਨ੍ਹਾਂ ਪਾਰਟੀਆਂ ‘ਚ ਕੋਈ ਖੁਲ੍ਹਕੇ ਆਪਣੀ ਰਾਏ ਵੀ ਪ੍ਰਗਟ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਲਾਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆ ਦਿੱਤੀ ਜਾਵੇਗੀ।
ਕੋਟਲੀ ਨੇ ਸ¤ਤਾਧਾਰੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਦੀ ਹਕੂਮਤ ਦੌਰਾਨ ਪੰਜਾਬ ਵਾਸੀਆਂ ਦਾ ਜੋ ਸੋਸ਼ਣ ਹੋਇਆ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਇਹ ਸਰਕਾਰ ਗਰੀਬਾਂ ਨੂੰ ਚਾਰ ਰੁਪਏ ਕਿਲੋ ਆਟਾ ਦੇਣ ਦਾ ਦਾਅਵਾ ਕਰਦੀ ਰਹੀ ਅਤੇ ਦੂਜੇ ਪਾਸੇ ਰੇਤਾ 8 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਬੰਦੇ ਲਈ ਘਰ ਬਣਾਉਣਾ ਅ¤ਜ ਸੁਪਨਾ ਬਣਕੇ ਰਹਿ ਗਿਆ ਹੈ ਕਿਉਂ ਕਿ ਬਜਰੀ, ਸੀਮਿੰਟ ਅਤੇ ਸਰੀਏ ਦੇ ਭਾਅ ਵੀ ਇਸ ਸਰਕਾਰ ਨੇ ਅਸਮਾਨੀ ਪਹੁੰਚਾ ਦਿਤੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਰਾਜਾ ਗਿੱਲ, ਅਮਰਦੀਪ ਸਿੰਘ ਪੁਰੇਵਾਲ, ਯਾਦਵਿੰਦਰ ਸਿੰਘ ਜੰਡਾਲੀ, ਮਨੀ ਬੀਜਾ, ਜਸਵੀਰ ਸਿੰਘ, ਸੰਦੀਪ ਸਿੰਘ ਰੁਪਾਲੋਂ ਆਦਿ ਹਾਜ਼ਰ ਸਨ।