ਸੰਗਰੂਰ- ਮਹਾਰਾਣੀ ਪਰਨੀਤ ਕੌਰ ਨੇ ਸੰਗਰੂਰ ਜਿਲ੍ਹੇ ਦੇ ਪਿੰਡ ਚੀਮਾ ਮੰਡੀ ਵਿੱਚ ਵਿਧਾਨ ਸੱਭਾ ਚੋਣਾਂ ਵਿੱਚ ਹਲਕਾ ਨਿਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਭਰਪੂਰ ਸਮਰਥਣ ਕਰਕੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਵੱਧ ਤੋਂ ਵੱਧ ਬਹੁਮੱਤ ਨਾਲ ਸਰਕਾਰ ਬਣਾਵੇਗੀ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ।
ਰਾਜਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾ ਹੋਰ ਕੋਈ ਕੰਮ ਨਹੀਂ ਕੀਤਾ। ਪੰਜਾਬ ਦੇ ਲੋਕ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਸਾਸ਼ਨ ਕਾਲ ਦੌਰਾਨ ਕੇਂਦਰੀ ਸਕੀਮਾਂ ਦਾ ਦੁਰਉਪਯੋਗ ਕਰਕੇ ਸਿਰਫ਼ ਆਪਣੀਆਂ ਹੀ ਜੇਬਾਂ ਭਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਜਨਤਾ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਮੁਰਝਾ ਚੁੱਕੇ ਪੰਜਾਬ ਨੂੰ ਦੁਬਾਰਾ ਵਿਕਾਸ ਦੇ ਰਾਹ ਤੇ ਲਿਆਂਦਾ ਜਾਵੇਗਾ।