ਚੰਡੀਗੜ੍ਹ- ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਪਾਟਿਲ ਨੇ ਭਾਰਤੀ ਸੰਵਿਧਾਨ ਦੇ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ੍ਰ. ਮਹਿੰਦਰ ਸਿੰਘ ਸੂਲਰ, ਸ੍ਰੀ ਰਾਮਚੰਦ ਗੁਪਤਾ ਅਤੇ ਕੁਮਾਰੀ ਰਿਤੂ ਬਾਹਰੀ ਨੂੰ ਜੱਜਾਂ ਦੇ ਤੌਰ ਤੇ ਨਿਯੁਕਤ ਕੀਤਾ ਹੈ। ਉਨ੍ਹਾਂ ਦੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ਤੇ ਕੀਤੀਆਂ ਗਈਆਂ ਹਨ।