ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਦੋਂ ਤੱਕ ਅਕਾਲੀ-ਭਾਜਪਾ ਸਰਕਾਰ ਪਾਵਰ ਵਿੱਚ ਰਹੇਗੀ ਤਦ ਤੱਕ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰਨ ਲਈ ਕੋਈ ਵੀ ਟਿਕਟ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ੁਕਰਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਇਹ ਪ੍ਰਸਤਾਵ ਰੱਖਿਆ ਗਿਆ ਹੈ।
ਮੁੱਖਮੰਤਰੀ ਨੇ ਇਹ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਬੰਧਨ ਫਿਰ ਤੋਂ ਸਰਕਾਰ ਬਣਾਵੇਗਾ। ਜਦੋਂ ਪਤਰਕਾਰਾਂ ਵੱਲੋਂ ਇਹ ਪੁੱਛਿਆ ਗਿਆ ਕਿ ਕੀ ਉਹ ਬਹੁਮੱਤ ਹਾਸਿਲ ਕਰਨ ਲਈ ਪੀਪੀਪੀ ਤੋਂ ਸਮਰਥਣ ਲੈ ਸਕਦੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਦਾ ਫੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ, ਉਹ ਇਸ ਸਬੰਧ ਵਿੱਚ ਕੁਝ ਨਹੀਂ ਕਹਿ ਸਕਦੇ।