ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਤਰ ਪ੍ਰਦੇਸ਼ ਚੋਣਾਂ ਵਿੱਚ ਹੋਈ ਹਾਰ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਸੂਬੇ ਵਿੱਚ ਸਾਡਾ ਸੰਗਠਨ ਕਮਜੋਰ ਹੈ। ਉਨ੍ਹਾਂ ਨੇ ਕਿਹਾ ਕਿ ਹਾਰ ਦੇ ਕਾਰਣਾਂ ਦੀ ਜਾਂਚ ਕੀਤੀ ਜਾਵੇਗੀ। ਸੋਨੀਆ ਨੇ ਕਿਹਾ ਕਿ ਯੂਪੀ ਵਿੱਚ ਲੋਕ ਬਸਪਾ ਤੋਂ ਨਰਾਜ਼ ਸਨ ਅਤੇ ਉਸ ਦਾ ਬਦਲ ਸਿਰਫ਼ ਸਪਾ ਹੀ ਸੀ। ਇਸ ਲਈ ਜਨਤਾ ਨੇ ਸਪਾ ਦਾ ਸਾਥ ਦਿੱਤਾ।
ਸੋਨੀਆ ਗਾਂਧੀ ਨੇ ਕਿਹਾ ਕਿ ਹਰ ਚੋਣ ਵਿੱਚ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ, ਬਾਂਵੇ ਅਸੀਂ ਹਾਰੀਏ ਜਾਂ ਜਿੱਤੀਏ। ਉਨ੍ਹਾਂ ਨੇ ਮਹਿੰਗਾਈ ਨੂੰ ਵੀ ਹਾਰ ਦਾ ਇੱਕ ਕਾਰਣ ਦਸਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਹਾਰ ਨਾਲ ਉਨ੍ਹਾਂ ਦੀ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ। ਸੋਨੀਆ ਗਾਂਧੀ ਨੇ ਕਿਹਾ ਕਿ ਭੱਵਿਖ ਵਿੱਚ ਅਸੀਂ ਆਪਣੇ ਸਹਿਯੋਗੀ ਦਲਾਂ ਅਤੇ ਵਿਰੋਧੀ ਧਿਰ ਨੂੰ ਵਿਸ਼ਵਾਸ਼ ਵਿੱਚ ਲੈ ਕੇ ਫੈਸਲੇ ਲਵਾਂਗੇ। ਰਾਹੁਲ ਦੇ ਪ੍ਰਧਾਨਮੰਤਰੀ ਬਣਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਸਾਰੇ ਰਾਜਾਂ ਵਿੱਚ ਸਾਡੇ ਪਾਰਟੀ ਮੈਂਬਰਾਂ ਅਤੇ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਹੈ, ਬੇਸ਼ਕ ਨਤੀਜੇ ਸਾਡੇ ਹੱਕ ਵਿੱਚ ਨਹੀਂ ਆਏ।