ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦਾ ਪਰੀਵਾਰ ਬਲਵੰਤ ਸਿੰਘ ਰਾਜੋਆਣਾ ਨੂੰ ਮਾਫ਼ੀ ਦੇਣ ਬਾਰੇ ਸੋਚ ਵਿਚਾਰ ਕਰ ਰਿਹਾ ਹੈ। ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਮਸਲੇ ਤੇ ਅਸੀਂ ਸਾਰਾ ਪਰੀਵਾਰ ਆਪਸ ਵਿੱਚ ਮਿਲ ਬੈਠ ਕੇ ਫੈਸਲਾ ਲਵਾਂਗੇ। ਗੁਰਕੀਰਤ ਸਿੰਘ ਕੋਟਲੀ ਜੋ ਕਿ ਇਸ ਸਮੇਂ ਵਿਧਾਇਕ ਹਨ।ਉਨ੍ਹਾਂ ਨੇ ਕਿਹਾ ਕਿ ਅਸੀਂ ਰਾਜ ਵਿੱਚ ਸ਼ਾਂਤੀ ਚਾਹੁੰਦੇ ਹਾਂ। ਇਸ ਸਮੇਂ ਰਾਜੋਆਣਾ ਨੂੰ ਫਾਂਸੀ ਦੇਣ ਨਾਲ ਹਾਲਾਤ ਵਿਗੜ ਸਕਦੇ ਹਨ। ਜਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਹੱਤਿਆ ਕੇਸ ਵਿੱਚ 31 ਮਾਰਚ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਅਦਾਲਤ ਵੱਲੋਂ ਆਰਡਰ ਹੋ ਚੁੱਕੇ ਹਨ ਅਤੇ ਸਮੁੱਚੇ ਸਿੱਖ ਭਾਈਚਾਰੇ ਵਿੱਚ ਅਦਾਲਤ ਦੇ ਇਸ ਫੈਸਲੇ ਤੋਂ ਬਹੁਤ ਰੋਸ ਹੈ।